ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਿੰਡ ਅਲਕੜੇ ਜਿਲਾ ਅੰਮਿ੍ਰਤਸਰ ਦੇ 23 ਦਸੰਬਰ ਨੂੰ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ 2 ਸਿੱਖ ਬਟਾਲੀਅਨ ਦੇ ਪਰਿਵਾਰ ਨਾਲ ਅੱਜ ਮੇਜਰ ਅਮਰਦੀਪ ਸਿੰਘ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਦੇ ਜੱਦੀ ਪਿੰਡ ਅਲਕੜੇ ਪਹੁੰਚ ਦੇ ਦੁੱਖ ਸਾਂਝਾ ਕੀਤਾ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਸ਼ਹੀਦ ਗੁਰਮੇਲ ਸਿੰਘ ਮੁੱਖ ਮੰਤਰੀ ਪੰਜਾਬ ਦੀ ਬਟਾਲੀਅਨ 2 ਸਿੱਖ ਵਿੱਚੋਂ ਹਨ।
ਇਸ ਮੌਕੇ ਅਮਰਦੀਪ ਸਿੰਘ ਨਾਲ ਕਰਨਲ ਅਮਰਬੀਰ ਸਿੰਘ ਚਾਹਲ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ, ਵਿਕਾਸ ਹੀਰਾ ਐਸ.ਡੀ.ਐਮ, ਹਰਪਾਲ ਸਿੰਘ ਐਸ.ਪੀ, ਜੇ.ਪੀ.ਸਲਵਾਨ ਤਹਿਸੀਲਦਾਰ ਅਤੇ ਹੋਰ ਪ੍ਰਸਾਸਨਿਕ ਅਧਿਕਾਰੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media