ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਪਰ ਚਰਨਜੀਤ ਸਿੰਘ ਚੱਢਾ
ਦੀ ਵਾਇਰਲ ਹੋਈ ਵੀਡੀਓ ਸਬੰਧੀ ਸਿੱਖ ਸੰਪਰਦਾਵਾਂ ਅਤੇ ਸਿੱਖ ਸੰਗਤਾਂ ਵਲੋਂ ਭੇਜੀਆਂ ਸ਼ਿਕਾਇਤ ਤੇ ਪੱਤਰਕਾਵਾਂ ਨੂੰ ਗੰਭੀਰਤਾਂ ਨਾਲ ਲੈਂਦਿਆਂ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਸਿੱਖਾਂ ਦੀ ਪੁਰਾਤਨ ਅਹਿਮ ਧਾਰਮਿਕ ਅਤੇ ਵਿਦਿਅਕ ਸੰਸਥਾ ਹੈ।ਜਿਸ ਦਾ ਨਾਮ ਵਿਸ਼ਵ ਭਰ ਵਿਚ ਜਾਣਿਆ ਜਾਂਦਾ ਹੈ।ਇਸ ਸੰਸਥਾ ਵਿਚ ਬਤੌਰ ਪ੍ਰਧਾਨ ਹੁੰਦੇ ਹੋਏ ਚਰਨਜੀਤ ਸਿੰਘ ਚੱਢਾ ਸਬੰਧੀ ਵਾਇਰਲ ਹੋਈ ਇਕ ਵੀਡੀਓ ਕਲਿਪ, ਜਿਸ ਨਾਲ ਸਿੱਖ ਸੰਗਤਾਂ ਦੇ ਮਨ੍ਹਾਂ ਨੂੰ ਭਾਰੀ ਠੇਸ ਪਹੁੰਚੀ ਹੈ।ਇਸ ਬਾਰੇ ਤੁਰੰਤ ਕਾਰਵਾਈ ਕਰਦੇ ਹੋਏ ਭਵਿੱਖ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਚਰਨਜੀਤ ਸਿੰਘ ਚੱਢਾ ਨੂੰ ਤਲਬ ਕੀਤਾ ਜਾਂਦਾ ਹੈ ਅਤੇ ਇਸ ਵਲੋਂ ਨਿਭਾਈਆਂ ਜਾਂਦੀਆਂ ਸਾਰੀਆਂ ਸੇਵਾਵਾਂ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਰੋਕ ਲਗਾਈ ਜਾਂਦੀ ਹੈ।ਦੀਵਾਨ ਅਤੇ ਇਸ ਨਾਲ ਸਬੰਧਤ ਸਾਰੇ ਅਦਾਰਿਆਂ ਦਾ ਪ੍ਰਬੰਧ ਸਚਾਰੂ ਢੰਗ ਨਾਲ ਚਲਾਉਣ ਲਈ ਜਲਦੀ ਹੀ ਅਗਲਾ ਫੈਸਲਾ ਲਿਆ ਜਾਵੇਗਾ।
ਪੋ੍ਰ: ਚੰਦੂਮਾਜਰਾ ਵਲੋਂ ਸੰਸਦ ਵਿੱਚ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਸਬੰਧੀ ਜੋ ਪਾਰਲੀਮੈਂਟ ਵਿੱਚ ਜੋ ਸ਼ੋਕ ਮੱਤਾ ਪਾਇਆ ਗਿਆ ਹੈ ਉਸ ਦਾ ਧੰਨਵਾਦ ਕਰਦਿਆਂ ਜਥੇਦਾਰ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਾਰਲੀਮੈਂਟ ਵਿੱਚ ਸ਼ੋਕ ਮੱਤਾ ਰਖਿਆ ਗਿਆ ਅਤੇ ਸਾਰੇ ਪਾਰਲੀਮੈਂਟ ਮੈਂਬਰਾਂ ਨੇ ਇਸ ਸ਼ੋਕ ਮਤੇ ਦੀ ਪ੍ਰੋੜਤਾ ਕੀਤੀ।
ਜਥੇਦਾਰ ਨੇ ਕਿਹਾ ਕਿ ਜੋ ਮੱਥੁਰਾ ਵਿਖੇ ਬੀ.ਐਸ.ਐਫ ਦੇ ਕੇਂਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ।ਇਸ ਸਬੰਧੀ ਸ਼੍ਰੋ:ਗੁ:ਪ੍ਰ:ਕਮੇਟੀ ਵਲੋਂ ਤੁਰੰਤ ਇਸ ਦੀ ਪੜਤਾਲ ਕਰਵਾਈ ਜਾਵੇਗੀ ਅਤੇ ਬੀ.ਐਸ.ਐਫ ਨਾਲ ਮੇਲ ਮਿਲਾਪ ਕਰਕੇ ਜੋ ਦੋਸ਼ੀ ਪਾਇਆ ਗਿਆ, ਉਸ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
ਇਕ ਪ੍ਰੋਫੈਸਰ ਵਲੋਂ ਗੀਤਕਾਰਾਂ ਖਿਲਾਫ ਦਿੱਤੀ ਗਈ ਇਕ ਦਰਖਾਸਤ ਬਾਰੇ ਕਿਹਾ ਗਿਆ ਕਿ ਗੀਤਕਾਰ ਸਿੱਖਾ ਦੀ ਦਿੱਖ ਨੂੰ ਘੱਟਾ ਕਿ ਪੇਸ਼ ਕਰਦੇ ਹਨ ਅਤੇ ਆਪਣੀ ਮਾਂ ਬੋਲੀ ਪੰਜਾਬੀ ਨਾਲ ਕੋਝਾ ਮਜਾਕ ਕੀਤਾ ਜਾਂਦਾ ਹੈ।ਸਿੰਘ ਜਥੇਦਾਰ ਨੇ ਇਸ ਸਬੰਧੀ ਗੀਤਕਾਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ੳੁੱਹ ਇਸ ਵੱਲ ਤੁਰੰਤ ਧਿਆਨ ਦੇਣ ਨਹੀਂ ਤਾਂ ਇਹਨਾਂ `ਤੇ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media