ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸੋਸ਼ਲ ਮੀਡੀਆ `ਤੇ ਇਕ ਔਰਤ ਨਾਲ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ
ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਉਪਰੰਤ ਸਦਭਾਵਨਾ ਦਲ ਵਲੋਂ ਪ੍ਰਧਾਨ ਚੱਢਾ ਦੇ ਖਿਲਾਫ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ. ਸ੍ਰੀਵਾਸਤਵ ਨੂੰ ਅੱਜ ਇਕ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਖਿਲਵਾੜ ਕਰਨ, ਮਹਿਲਾ ਕਰਮਚਾਰੀ ਨਾਲ ਅਸ਼ਲੀਲ ਛੇੜਛਾੜ ਕਰਨ ਅਤੇ ਆਪਣੇ ਅਹੁੱਦੇ ਅਤੇ ਸਮਾਜਿਕ ਪੈਸੇ ਦੀ ਦੁਰਵਰਤੋਂ ਕਰਨ ਦਾ ਚਰਨਜੀਤ ਸਿੰਘ ਚੱਢਾ ਖਿਲਾਫ ਮੁੱਕਦਮਾ ਦਰਜ਼ ਕਰਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਹੈ ਕਿ ਸਿੱਖ ਧਰਮ ਦੀਆਂ ਧਾਰਮਿਕ ਮਾਨਤਾਵਾਂ `ਤੇ ਅਧਾਰਿਤ 1902 ਵਿੱਚ ਸਥਾਪਿਤ ਕੀਤੀ ਗਈ ਸੰਸਥਾ ਚੀਫ ਖਾਲਸਾ ਦੀਵਾਨ ਦਾ ਮੁੱਖ ਉਦੇਸ਼ ਸਿੱਖਾਂ ਦੀ ਅਧਿਆਤਮਕ, ਬੋਧਿਕ, ਨੈਤਿਕ ਅਤੇ ਆਰਥਿਕ ਭਲਾਈ ਨੂੰ ਉਤਸ਼ਾਹਿਤ ਕਰਨਾ ਹੈ।ਪਰ ਚੱਢਾ ਵਲੋਂ ਚੀਫ ਖਾਲਸਾ ਦੀਵਾਨ ਦੀ ਇਸ ਮਰਿਆਦਾ ਨੂੰ ਨਜ਼ਰਅੰਦਾਜ਼ ਕਰ ਕੇ ਆਪਣੇ ਅਹੁੱਦੇ ਦਾ ਦਰਉੁਪਯੋਗ ਕਰਦਿਆਂ ਇਹ ਕੋਝੀ ਅਸ਼ਲੀਲ ਹਰਕਤ ਕੀਤੀ ਹੈ।ਜਿਸ ਨਾਲ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।ਉਨਾਂ ਦੱਸਿਆ ਕਿ ਅੱਜ ਉਨਾਂ ਨੇ ਸਿੱਖ ਸਦਭਾਵਨਾ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੂੰ ਨਾਲ ਲੈ ਕੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਤਾਂ ਜੋ ਚਰਨਜੀਤ ਸਿੰਘ ਚੱਢਾ ਨੂੰ ਕੀਤੀ ਗਈ ਇਸ ਮਾੜੀ ਹਰਕਤ ਦੀ ਸਜ਼ਾ ਦਿਵਾਈ ਜਾ ਸਕੇ।ਇਸ ਮੌਕੇ ਭਾਈ ਇਕਬਾਲ ਸਿੰਘ, ਭਾਈ ਹਰਭੇਜ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਪ੍ਰੀਤ ਸਿੰਘ, ਜਨਰਲ ਸਕੱਤਰ ਕਵਲਦੀਪ ਕੌਰ, ਸਖਵੰਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਗੁਰਚੇਤਨ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media