ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ
ਐਕਟ ਤਹਿਤ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਉਟਸ ਲਈ ਲਾਈਸੈਂਸ ਲੈਣਾ ਲਾਜ਼ਮੀ ਕੀਤਾ ਹੈ।ਇਸ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 133 ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟ ਰਜਿਸਟਰਡ ਕੀਤੇ ਜਾ ਚੁੱਕੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਉਕਤ ਟਰੈਵਲ ਏਜੰਟਾਂ ਦੀ ਸੂਚੀ ਜਿਲ੍ਹੇ ਦੀ ਵੈਬਸਾਈਟ ’ਤੇ ਵੀ ਉਪਲਬੱਧ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਨਤਾ ਪ੍ਰਾਪਤ/ਲਾਇਸੰਸ ਧਾਰਕ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟਾਂ ਦੀ ਸੂਚੀ ਜ਼ਿਲ੍ਹੇ ਦੀ ਵੈਬੱਸਾਈਟ ਇਲਾਵਾ ਜਿਲੇ ਦੇ ਸਮੂਹ ਉਪ ਮੰਡਲ ਦਫਤਰਾਂ, ਤਹਿਸੀਲ ਦਫਤਰਾਂ, ਸਮੂਹ ਸੇਵਾ ਕੇਂਦਰਾਂ ਦੇ ਨੋਟਿਸ ਬੋਰਡਾਂ ’ਤੇ ਵੀ ਲਗਵਾਈ ਜਾ ਰਹੀ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ/ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਅਤੇ ਆਈਲੈਟਸ ਕੋਚਿੰਗ ਇੰਸਟੀਚਿਉਟਸ ਤੋਂ ਹੀ ਸੇਵਾਵਾਂ ਲੈਣ ਤਾਂ ਜੋ ਕਿਸੇ ਵੀ ਪ੍ਰਕਾਰ ਦੇ ਧੋਖੇ ਤੋਂ ਬੱਚਿਆ ਜਾ ਸਕੇ ਅਤੇ ਇਸ ਮੰਤਵ ਲਈ ਕਿਸੇ ਵੀ ਅਣਅਧਿਕਾਰਤ ਵਿਅਕਤੀ ਨਾਲ ਸੰਪਰਕ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਲੋਕ ਇੰਨ੍ਹਾਂ ਦੀਆਂ ਸੇਵਾਵਾਂ ਲੈਣ ਤੋਂ ਪਹਿਲਾਂ ਇੰਨ੍ਹਾਂ ਦੀ ਰਜਿਸਟ੍ਰੇਸ਼ਨ ਦੀ ਪੜਤਾਲ ਵੈਬਸਾਈਟ ’ਤੇ ਪਾਈ ਗਈ ਸੂਚੀ ਤੋਂ ਕਰ ਲੈਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਾਨੂੰਨ ਵਿਦੇਸ਼ ਭੇਜਣ ਦੇ ਨਾਮ ’ਤੇ ਭੋਲੇ ਭਾਲੇ ਲੋਕਾਂ ਨਾਲ ਹੁੰਦੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਇਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਵੀ ਅਦਾਰਾ ਵਿਦੇਸ਼ ਭੇਜਣ ਨਾਲ ਸਬੰਧਤ ਸੇਵਾਵਾਂ, ਬਿਨ੍ਹਾਂ ਰਜਿਸਟ੍ਰੇਸ਼ਨ ਦੇ ਦਿੰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media