Saturday, March 28, 2026

ਉਰਦੂ ਦੀ ਪੜ੍ਹਾਈ ਲਈ ਮੁਫ਼ਤ ਕਲਾਸਾਂ ਸ਼ੁਰੂ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ’ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ Bhupinder S Mattuਆਮੋਜ਼ ਕਲਾਸ ਦਾ ਨਵਾਂ ਦਾਖਲਾ ਜਿਲ੍ਹਾ ਭਾਸ਼ਾ ਅਫਸਰ ਦੇ ਦਫਤਰ ਮਜੀਠਾ ਰੋਡ ਵਿਖੇ 2 ਜਨਵਰੀ, 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਭਾਸ਼ਾ ਅਫਸਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਇਹ 6 ਮਹੀਨੇ ਦੇ ਕੋਰਸ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ ਅਤੇ ਇਹ ਕੋਰਸ ਕਰਨ ਦਾ ਸਮਾਂ ਸ਼ਾਮ 5.15 ਵਜੇ ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਨਵੀਂਆਂ ਕਲਾਸਾਂ ਦਾ ਦਾਖਲਾ 10 ਜਨਵਰੀ 2018 ਤੱਕ ਜਾਰੀ ਰਹੇਗਾ ਅਤੇ ਇਸ ਕੋਰਸ ਲਈ ਦਾਖਲਾ ਫਾਰਮ ਦਫਤਰੀ ਕੰਮ ਵਾਲੇ ਦਿਨ ਭਾਸ਼ਾ ਦਫਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply