ਸ਼ਾਨਦਾਰ ਵਿੱਦਿਅਕ ਸੇਵਾਵਾਂ ਬਦਲੇ ਨੂੰ ਮਿਲੀ ਤਰੱਕੀ- ਸ਼ਿੰਗਾਰੀ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵਲੋਂ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ
ਤਾਇਨਾਤ ਅਲੱਗ ਅਲੱਗ ਵਿਸ਼ਿਆਂ ਦੇ ਸੀਨੀਅਰ ਲੈਕਚਰਾਰ ਪ੍ਰਵੀਨ ਕੁਮਾਰੀ ਨੂੰ ਤਰੱਕੀ ਦੇ ਕੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵੇਂਈ ਪੂਈਂ ਦਾ ਪ੍ਰਿੰਸੀਪਲ ਬਣਾਇਆ ਗਿਆ ਹੈ।ਜਿੰਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਂਈ ਪੂਈਂ ਤਰਨ ਤਾਰਨ ਵਿਖੇ ਬਤੌਰ ਪ੍ਰਿੰਸੀਪਲ ਆਪਣਾ ਅਹੁੱਦਾ ਸੰਭਾਲ ਲਿਆ ਹੈ।
ਇਸ ਨਵੀ ਨਿਯੁੱਕਤੀ ਉਪਰੰਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਸ਼ਿਵਾਲਾ ਭਾਈਆਂ ਵਿਖੇ ਸਕੂਲ ਦੇ ਸਮੂਹਿ ਸਟਾਫ ਤੇ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਪ੍ਰਵੀਨ ਕੁਮਾਰੀ ਨੂੰ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿੰਗਾਰੀ ਦੀ ਦੇਖ-ਰੇਖ ਹੇਠ ਸ਼ਾਨਦਾਰ ਵਿਦਾਇਗੀ ਦਿੱਤੀ ਗਈ।ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਵਿੱਦਿਅਕ ਖੇਤਰ ਦੀਆਂ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਨੂੰ ਅੱਗੇ ਵਧਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।ਪੰਜਾਬ ਸਰਕਾਰ ਤੇ ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੇ ਪਾਲਣ ਨੂੰ ਪਹਿਲ ਦੇਣਗੇ ਤੇ ਉਨ੍ਹਾਂ ਨੂੰ ਹੂ-ਬ-ਹੂ ਲਾਗੂ ਕਰਨ ਲਈ ਤਨਦੇਹੀ ਨਾਲ ਪਹਿਰਾ ਦੇਣਗੇ।
ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿੰਗਾਰੀ ਨੇ ਕਿਹਾ ਕਿ ਪ੍ਰਿੰਸੀਪਲ ਪ੍ਰਵੀਨ ਕੁਮਾਰੀ ਵਲੋਂ ਸਕੂਲ ਨੂੰ ਦਿੱਤੀਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾਂ ਰੱਖਿਆ ਜਾਵੇਗਾ, ਜਿੰਨਾਂ ਸਦਕਾ ਉਨਾਂ ਨੂੰ ਤਰੱਕੀ ਮਿਲੀ ਹੈ।ਇਸ ਮੌਕੇ ਪ੍ਰਿੰਸੀਪਲ ਨਿਰਮਲਜੀਤ ਕੌਰ, ਪ੍ਰਿੰਸੀਪਲ ਅਨੀਤਾ ਕੁਮਾਰੀ, ਮੁਖਤਾਰ ਸਿੰਘ, ਕੁਲਦੀਪ ਕੁਮਾਰ, ਅਰੁਣਾ, ਕਮਲਪ੍ਰੀਤ, ਰਵਿੰਦਰ ਕੌਰ, ਕੁਲਵਿੰਦਰ ਕੌਰ, ਦਲਜਿੰਦਰ ਕੌਰ, ਗਗਨਦੀਪ ਕੌਰ ਤੇ ਮੰਜੂ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media