Friday, March 27, 2026

ਸ਼ਹੀਦ ਲਾਂਸ ਨਾਇਕ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ਦੇ ਕੇਰੀ ਸੈਕਟਰ ਵਿਖੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ PPN2812201712ਤੇ ਪਾਕਿ ਫੌਜ਼ ਦੇ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਅਲਕੜੇ ਨਿਵਾਸੀ ਫੌਜ਼ੀ ਜ਼ਵਾਨ ਲਾਂਸ ਨਾਇਕ ਗੁਰਮੇਲ ਸਿੰਘ ਦੇ ਪੀੜ੍ਹਤ ਪਰਿਵਾਰ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਪਾਰਟੀ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਮੁਝੈਲ, ਕੁਲਵੰਤ ਸਿੰਘ ਮਜੀਠਾ ਆਦਿ ਦੇ ਵੱਲੋਂ ਮੁਲਾਕਾਤ ਕਰਦੇ ਹੋਏ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
ਆਗੂਆਂ ਨੇ ਜ਼ਿਥੇ ਸ਼ਹੀਦ ਗੁਰਮੇਲ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸ਼ਾ ਕੀਤੀ ਗਈ। ਉਥੇ ਸ਼ਹੀਦ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਗਿਆ। ਹਲੀਮੀ ਰਾਜ ਦੀ ਵਕਾਲਤ ਕਰਦਿਆਂ ਪਾਰਟੀ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਭਾਰਤੀ ਹਿੰਦੂਵਾਦੀ ਰਾਜਨੀਤਿਕ ਤਾਕਤਾਂ ਗੁਆਂਢੀ ਮੁਲਕ ਪਾਕਿਸਤਾਨ ਦੇ ਨਾਲ ਕਸ਼ੀਦਗੀ ਭਰੇ ਮਾਹੌਲ ਦਾ ਹਵਾਲਾ ਦੇ ਕੇ ਫੌਜ਼ ਤੇ ਅਰਧ ਸੈਨਿਕ ਬਲਾਂ ਦੇ ਵਿੱਚ ਤਾਇਨਾਤ ਘੱਟ ਗਿਣਤੀ ਕੌਮਾਂ ਖਾਸਕਰ ਸਿੱਖਾਂ ਨੂੰ ਅੱਗੇ ਕਰਕੇ ਤੇ ਇੱਕ ਗਿਣੀ ਮਿੱਥੀ ਸਾਜ਼ਿਸ ਤਹਿਤ ਪਾਕਿ ਫੌਜ਼ ਦੀਆਂ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਸ਼ੋ੍ਰਮਣੀ ਅਕਾਲੀ ਦਲ (ਅ) ਹਲੀਮੀ ਰਾਜ ਦੀ ਮੰਗ ਕਰਦਾ ਆ ਰਿਹਾ ਹੈ।ਉਨ੍ਹਾਂ ਕਿਹਾ ਕਿ ਹਲੀਮੀ ਰਾਜ ਹੋਂਦ ਵਿੱਚ ਆ ਜਾਣ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ, ਚੀਨ, ਬੰਗਲਾਦੇਸ਼, ਨੇਪਾਲ, ਭੁਟਾਨ, ਸ਼੍ਰੀਲੰਕਾ ਤੇ ਬ੍ਰਹਮਾ ਆਦਿ ਦੇਸ਼ਾਂ ਦੇ ਨਾਲ ਸਬੰਧ ਸੁਖਾਵੇਂ ਤੇ ਖੁਸ਼ਹਾਲ ਹੋਣਗੇ। ਉਨ੍ਹਾਂ ਕਿਹਾ ਕਿ ਹਲੀਮੀ ਰਾਜ ਵਿੱਚ ਹਰ ਧਰਮ, ਹਰ ਵਰਗ ਤੇ ਵਿਸ਼ੇਸ਼ਕਰ ਘੱਟ ਗਿਣਤੀ ਕੌਮਾਂ ਨੂੰ ਹਰ ਤਰ੍ਹਾਂ ਦੀ ਆਜ਼ਾਦੀ ਦਾ ਨਿੱਘ ਮਾਨਣ ਦੀ ਖੁੱਲ ਹੋਵੇਗੀ ਤੇ ਕਿਸੇ ਨੂੰ ਵੀ ਅਜਿਹੀ ਧੱਕੇਸ਼ਾਹੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply