ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਸੁਲਤਾਨਵਿੰਡ ਰੋਡ ਸਥਿਤ ਅਬਾਦੀ ਕੋਟ ਆਤਮਾ ਰਾਮ ਦੇ ਗੁਰਦੁਆਰਾ ਮੀਰੀ ਪੀਰੀ ਸਾਹਿਬ ਦੀ
ਪ੍ਰਬੰਧਕੀ ਕਮੇਟੀ ਦੇ ਸਕੱਤਰ ਮਾਸਟਰ ਕੰਵਲਜੀਤ ਸਿੰਘ ਦੀ ਧਰਮ ਪਤਨੀ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਮੇਟੀ ਪ੍ਰਧਾਨ ਸੁਖਵਿੰਦਰ ਸਿੰਘ, ਹਰਪਾਲ ਸਿੰਘ ਹੀਰਾ, ਦਿਵਜੋਤ ਸਿੰਘ ਚਾਵਲਾ, ਰਛਪਾਲ ਸਿੰਘ ਰੰਧਾਵਾ, ਤਰਲੋਕ ਸਿੰਘ ਸਹਿਜੜਾ, ਕਸ਼ਮੀਰ ਸਿੰਘ ਭੁੱਲਰ, ਜਤਿੰਦਰ ਸਿੰਘ, ਲਖਬੀਰ ਸਿੰਘ, ਨਰਿੰਦਰ ਸਿੰਘ, ਪ੍ਰਦੀਪ ਸਿੰਘ, ਅਜੀਤ ਸਿੰਘ, ਨਿਰਮਲ ਸਿੰਘ ਅਤੇ ਗ੍ਰੰਥੀ ਭਾਈ ਗੁਰਦੇਵ ਸਿੰਘ ਨੇ ਇਸ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਹੈ।
ਇਸੇ ਦੌਰਾਨ ਦਿਵਜੋਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਬੀ ਪ੍ਰਕਾਸ਼ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 31.12.2017 ਨੂੰ ਭਾਈ ਸੇਵਾ ਸਿੰਘ ਅਜੀਤ ਨਗਰ ਸੁਲਤਾਨਵਿੰਡ ਗੇਟ ਵਿਖੇ ਹਾਲ ਵਿਖੇ ਬਾਅਦ ਦੁਪਹਿਰ 12.30 ਤੋਂ 1.30 ਵਜੇ ਤੱਕ ਹੋਵੇਗਾ। ਜਿਸ ਵਿੱਚ ਰਿਸ਼ਤੇਦਾਰ ਤੇ ਸਬੰਧੀਆਂ ਤੋਂ ਇਲਾਵਾ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਿਸ਼ੇਸ਼ ਤੌਰ `ਤੇ ਹਾਜਰੀ ਭਰ ਕੇ ਬੀਬੀ ਪ੍ਰਕਾਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media