ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਦੀਵਾਨ ਦੇ ਸਕੂਲ ਦੀ ਪ੍ਰਿੰਸੀਪਲ ਨਾਲ
ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੱਢਾ ਨੂੰ ਖਾਲਸਾ ਕਾਲਜ ਕੌਂਸਲ ਦੇ ਉਪ ਪ੍ਰਧਾਨ ਦੇ ਅਹੁੱਦੇ ਤੋਂ ਲਾਹ ਦਿੱਤਾ ਹੈ।ਪ੍ਰਧਾਨ ਸਤਿਆਜੀਤ ਸਿੰਘ ਨੇ ਇਹ ਫੈਸਲਾ ਵੀਡੀਓ ਵਾਇਰਲ ਹੋਣ ਦੀਆਂ ਖਬਰਾਂ ਅਤੇ ਸਕੂਲ ਦੀ ਪ੍ਰਿੰਸੀਪਲ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਉਪਰੰਤ ਲਿਆ ਗਿਆ ਹੈ।ਖਾਲਸਾ ਕਾਲਜ ਦੇ ਬੁਲਾਰੇ ਮੁਤਾਬਿਕ ਪ੍ਰਧਾਨ ਮਜੀਠੀਆ ਵਲੋਂ ਚੱਢਾ ਨੂੰ ਉਪ ਪ੍ਰਧਾਨ ਦੇ ਅਹੁੱਦੇ ਤੋਂ ਫਾਰਿਗ ਤਾਂ ਕਰ ਦਿੱਤਾ ਗਿਆ ਅਤੇ ਇਹ ਗੁਨਾਹ ਮਾਫੀਯੋਗ ਨਾ ਹੋਣ ਕਰ ਕੇ ਉਨਾਂ ਦੀ ਮੁਢਲੀ ਮੈਂਬਰਸ਼ਿਪ ਵੀ ਕੌਂਸਲ ਦੀ ਮੀਟਿੰਗ ਵਿੱਚ ਖਾਰਿਜ਼ ਕਰ ਦਿਤਾ ਜਾਵੇਗੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media