Thursday, March 26, 2026

ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਭਗਵਾਨ ਪਰਸ਼ੂ ਰਾਮ ਜੈਅੰਤੀ ਦੀ ਛੁੱਟੀ ਬੰਦ ਕਰਨ ਦੀ ਨਿਖੇਧੀ

ਸਮਰਾਲਾ, 29 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਸਰਕਾਰ ਵਲੋਂ ਸਾਲ 2018 ਵਿੱਚ ਬੰਦ ਕੀਤੀਆਂ 18 ਛੁੱਟੀਆਂ ਵਿੱਚ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ Behari Lal Saddiਕੀਤੀ ਜਾਂਦੀ ਸਰਕਾਰੀ ਛੁੱਟੀ ਬੰਦ ਕੀਤੇ ਜਾਣ `ਤੇ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਵਲੋਂ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਡਾ. ਵਿਕਰਮ ਸ਼ਰਮਾ ਅਤੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ 35 ਲੱਖ ਬ੍ਰਾਹਮਣ ਸਮਾਜ ਦੇ ਮਨ ਨੂੰ ਬੜੀ ਠੇਸ ਲੱਗੀ ਹੈ। ਪਿਛਲੇ 10-12 ਸਾਲਾਂ ਤੋਂ ਹਰੇਕ ਸਾਲ ਭਗਵਾਨ ਪਰਸ਼ੂ ਰਾਮ ਜੈਅੰਤੀ ਮੌਕੇ ਸਰਕਾਰੀ ਛੁੱਟੀ ਹੁੰਦੀ ਹੈ, ਇਸ ਦਿਨ ਪੂਰਾ ਬ੍ਰਾਹਮਣ ਸਮਾਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਗਵਾਨ ਪਰਸ਼ੂ ਰਾਮ ਜੈਅੰਤੀ  ਮਨਾਉਂਦਾ ਹੈ, ਜੱਗ ਕਰਦਾ ਹੈ ਅਤੇ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ।ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕੀਤੇ ਫੈਸਲੇ ਤੇ ਦੋਬਾਰਾ ਗੌਰ ਕਰਕੇ ਭਗਵਾਨ ਪਰਸ਼ੂ ਰਾਮ ਦੀ ਬੰਦ ਕੀਤੀ ਛੁੱਟੀ ਨੂੰ ਗਜਟਿਡ ਛੁੱਟੀ ਐਲਾਨ ਕੀਤੀ ਜਾਵੇ, ਜਿਸ ਨਾਲ ਬ੍ਰਾਹਮਣ ਸਮਾਜ ਦੇ ਲੋਕ ਆਪਣੀ ਸ਼ਰਧਾ ਅਤੇ ਆਸਥਾ ਨੂੰ ਕਾਇਮ ਰੱਖ ਸਕਣ।ਉਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਫੈਸਲੇ ਤੇ ਜਲਦੀ ਕੋਈ ਗੌਰ ਨਾ ਕੀਤੀ ਤਾਂ ਸ੍ਰੀ ਬ੍ਰਾਹਮਣ ਸਭਾ ਪੰਜਾਬ ਨੂੰ ਸੰਘਰਸ਼ ਦੇ ਰਾਹ ਤੁਰਨਾ ਪਵੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply