ਇੰਦਰਪਾਲ ਚੱਢਾ ਨੂੰ ਵੀ ਮੀਤ ਪ੍ਰਧਾਨ ਤੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਲਾਂਭੇ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁੱਦੇਦਾਰਾਂ ਦੀ ਅੱਜ ਹੋਈ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਲਏ ਗਏ ਫੈਸਲੇ ਵਿੱਚ ਚਰਨਜੀਤ ਸਿੰਘ ਚੱਢਾ ਨੂੰ ਚੀਫ ਖਾਲਸਾ ਦੀਵਾਨ ਦੀ ਪ੍ਰਧਾਨਗੀ, ਹੋਰ ਸਾਰੇ ਸਬੰਧਤ ਅਹੁੱਦਿਆਂ ਅਤੇ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਦੇ ਦਸਤਖਤਾਂ ਹੇਠ ਜਾਰੀ ਪ੍ਰੈਸ ਨੋਟ ਅਨੁਸਾਰ ਇੱਕ ਹੋਰ ਫੈਸਲੇ ਵਿੱਚ ਇੰਦਰਪ੍ਰੀਤ ਸਿੰਘ ਚੱਢਾ (ਸਪੁੱਤਰ ਚਰਨਜੀਤ ਸਿੰਘ ਚੱਢਾ) ਨੂੰ ਵੀ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਦੇ ਅਹੁੱਦੇ, ਹੋਰ ਸਾਰੇ ਸਬੰਧਤ ਅਹੁੱਦਿਆਂ ਅਤੇ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਗਿਆ ਹੈ।
ਬੀਤੇ ਦਿਨੀ ਦੀਵਾਨ ਦੇ ਇੱਕ ਸਕੂਲ਼ ਦੀ ਪ੍ਰਿੰਸੀਪਲ ਦੇ ਨਾਲ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਉਕਤ ਮਹਿਲਾ ਵਲੋਂ ਡੀ.ਜੀ.ਪੀ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੀਵਾਨ ਦੇ ਪ੍ਰਧਾਨ ਚੱਢਾ `ਤੇ ਧਮਕਾ ਕੇ ਜਬਰਦਸਤੀ ਸ਼ੋਸ਼ਣ ਕਰਨ ਅਤੇ ਉਨਾਂ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ `ਤੇ ਧਮਕੀਆਂ ਦੇਣ ਦੇ ਦੋਸ਼ ਲਾਉਣ ਤੋਂ ਬਾਅਦ ਕੱਲ ਪੁਲਿਸ ਵਲੋਂ ਚੱਢਾ ਪਿਤਾ ਪੁੱਤਰ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਚੱਢਾ ਨੂੰ ਸ੍ਰੀ ਅਕਾਲ ਤਖਤ ਸਾਹਿਬ `ਤੇ ਤਲਬ ਕਰਦਿਆਂ ਉਨਾਂ `ਤੇ ਚੀਫ ਖਾਲਸਾ ਦੀਵਾਨ ਸਮੇਤ ਕਿਸੇ ਵੀ ਤਰਾਂ ਦੇ ਅਹੁੱਦੇ ਵਜੋਂ ਕੰਮ ਕਰਨ `ਤੇ ਰੋਕ ਲਾ ਦਿਤੀ ਸੀ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਵੀ ਉਨਾਂ ਨੂੰ ਮੀਤ ਪ੍ਰਧਾਨ ਦੇ ਅਹੁੱਦੇ ਤੋਂ ਲਾਂਭੇ ਕਰ ਦਿੱਤਾ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …