Sunday, December 22, 2024

ਚੀਫ ਖਾਲਸਾ ਦੀਵਾਨ ਵਲੋਂ ਪੰਥਕ ਇਕੱਠ ਨੂੰ ਰੱਦ ਕਰਨ ਦੇ ਫੈਸਲੇ ਦੀ ਭਰਪੂਰ ਸ਼ਲਾਘਾ 

ਸਹਾਰਨਪੁਰ ਵਿਖੇ ਸਿੱਖਾਂ ਉਪਰ ਹੋਏ ਹਮਲੇ ਦੀ ਵੀ ਸਖਤ ਸ਼ਬਦਾਂ ਵਿਚ ਕੀਤੀ ਗਈ ਨਿੰਦਾ 

PPN270708

ਅੰਮ੍ਰਿਤਸਰ, 27  ਜੁਲਾਈ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਹੋਈ ਮਹੱਤਵਪੂਰਨ ਇਕੱਤਰਤਾ ਵਿਚ ਮਾਣਯੋਗ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਸੀ੍ਰ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਾਂ ਨੂੰ ਸਿਰ ਮੱਥੇ ਮੰਨਦਿਆਂ 27  ਜੁਲਾਈ, 2014  ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਵਿਸ਼ਾਲ ਪੰਥਕ ਇਕੱਠ ਨੂੰ ਰੱਦ ਕਰਨ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਥ ਦੇ ਵਡੇਰੇ ਹਿੱਤਾਂ ਅਤੇ ਕੌਮੀ ਸੋਚ ਨੂੰ ਮੁੱਖ ਰੱਖਦਿਆਂ ਸੀ੍ਰ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਮਹੱਤਵਪੂਰਨ ਪੰਥਕ ਕਨਵੈਨਸ਼ਨ ਰੱਦ ਕੀਤੀ ਗਈ ਹੈ। ਸ: ਬਾਦਲ ਵਲੋਂ ਲਿਆ ਗਿਆ ਇਹ ਫੈਸਲਾ ਉਨ੍ਹਾਂ ਦੀ ਸੀ੍ਰ ਅਕਾਲ ਤਖਤ ਸਾਹਿਬ ਪ੍ਰਤੀ ਪੂਰੀ ਸ਼ਰਧਾ ਅਤੇ ਸੰਪੂਰਨ ਸਮਰਪਣ ਦਾ ਪ੍ਰਗਟਾਵਾ ਕਰਦਾ ਹੈ। ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਆਸ ਪ੍ਰਗਟਾਉਦਿਆਂ ਕਿਹਾ ਕਿ ਸੀ੍ਰ ਅਕਾਲ ਤਖਤ ਸਾਹਿਬ ਦੀ ਸਰਵ-ਉੱਚ ਸ਼ਕਤੀ ਦੀ ਛਤਰ ਛਾਇਆ ਹੇਠ ਸਾਰੇ ਸਿਆਸੀ, ਧਾਰਮਕ ਅਤੇ ਪੰਥਕ ਗੁੱਟ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਮਸਲੇ ਦੇ ਹੱਲ ਵਿਚ ਕੋਈ ਕਸਰ ਨਹੀਂ ਛੱਡਣਗੇ । ਸਮੁੱਚਾ ਸਿੱਖ ਜਗਤ ਧਾਰਮਿਕ ਏਕਤਾ ਅਤੇ ਸ਼ਕਤੀ ਦੀ ਪ੍ਰਤੀਕ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੋ ਫਾੜ ਹੋਣਾ ਨਹੀਂ ਸਹਾਰ ਸਕਦਾ ਅਤੇ ਅਗਲਾ ਫੈਸਲਾ ਸਮੁੱਚੇ ਖਾਲਸਾ ਪੰਥ ਦੀਆਂ ਭਾਵਨਾਵਾਂ ਅਤੇ ਪ੍ਰੰਪਰਾਵਾਂ ਅਨੁਸਾਰ ਹੀ ਲਿਆ ਜਾਵੇਗਾ।

ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਸਹਾਰਨਪੁਰ ਵਿਖੇ ਸਿੱਖਾਂ ਉਪਰ ਹੋਏ ਹਮਲੇ ਦੀ ਵੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਨੇ ਇਸ ਮੰਦਭਾਗੀ ਘਟਨਾ ਨੂੰ ਪੰਜਾਬ ਤੋਂ ਬਾਹਰ ਸਿੱਖਾਂ ਲਈ ਇਕ ਵੱਡੀ ਚਿੰਤਾ ਅਤੇ ਚੁਣੌਤੀ ਦੱਸਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਤੋਂ ਬਾਹਰ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਦੀ ਜਾਨੀ ਤੇ ਮਾਲੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇਤੀ ਤੋਂ ਛੇਤੀ ਠੋਸ ਕਦਮ ਚੁੱਕੇ ਜਾਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply