Wednesday, June 10, 2026

ਭਾਈ ਜੈਤਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਬੀਤੇ ਦਿਨ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ rana-paramjit-singhਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ  ਰੰਘਰੇਟੇ ਗੁਰੂ ਕੇ ਬੇਟੇ) ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ ਇਸ ਮੌਕੇ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥਿਆਂ, ਭਾਈ ਅਜੀਤ ਸਿੰਘ ਕੁਲਬੀਰ ਸਿੰਘ ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ, ਭਾਈ ਅਰਸ਼ਦੀਪ ਸਿੰਘ ਲੁਧਿਆਣਾ, ਭਾਈ ਸੁਰਿੰਦਰ ਸਿੰਘ ਪਟੇਲ ਨਗਰ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਭਾਈ ਭੂਪਿੰਦਰ ਸਿੰਘ ਪਟਿਆਲਾ ਨੇ ਗੁਰ ਸ਼ਬਦ ਦੀ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਨਿਸ਼ਕਾਮ ਸੇਵਾ ਸੋਸਾਇਟੀ ਦੇ ਚੇਅਰਮੈਨ ਸ ਅਮਰੀਕ ਸਿੰਘ ਸ਼ੇਰਗਿੱਲ, ਸੀਨੀਅਰ ਵਾਈਸ ਚੇਅਰਮੈਨ ਗੁਰਦਿਆਲ ਸਿੰਘ ਗੁਰਦਾਸਪੁਰ ਅਤੇ ਜਨਰਲ ਸਕਤੱਰ ਕਸ਼ਮੀਰ ਸਿੰਘ ਰੰਧਾਵਾ ਨੇ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਭਾਈ ਜੈਤਾ ਜੀ ਦੇ ਕੁਰਬਾਨੀਆਂ ਭਰੇ ਜੀਵਨ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply