Thursday, March 12, 2026

ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਰਾਤ

ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ dsgmc logo.ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਐਤਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ ਗੰਜ ਸਾਹਿਬ (ਭਾਈ ਲੱਖੀ ਸ਼ਾਹ ਵਣਜਾਰਾ ਹਾਲ), ਗੁ. ਮੋਤੀ ਬਾਗ ਸਾਹਿਬ, ਗੁ. ਬਾਲਾ ਸਾਹਿਬ, ਗੁ. ਮਜਨੂੰ ਟਿੱਲਾ ਸਾਹਿਬ ਅਤੇ ਗੁ. ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਜੀ ਬਹਾਦਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਪ੍ਰਚਾਰਕ ਗੁਰ ਸ਼ਬਦ ਦੀ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਗੁ. ਰਕਾਬ ਗੰਜ ਸਾਹਿਬ ਵਿਖੇ ਹੋ ਰਹੇ ਸਮਾਗਮ ਦਾ ਸਿੱਧਾ ਪ੍ਰਸਾਰਣ ਰਾਤ 8 ਵਜੇ ਤੋਂ ਸਮਾਪਤੀ ਤੱਕ ਚੜ੍ਹਦੀਕਲਾ ਟਾਈਮ ਟੀਵੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ `ਤੇ ਗੁ. ਸੀਸਗੰਜ ਸਾਹਿਬ ਵਿਖੇ ਹੋ ਰਹੇ ਸਮਾਗਮ ਦਾ ਸਿੱਧਾ ਪ੍ਰਸਾਰਣ ੰ੍ਹ1 ਸ਼ਰਧਾ ਟੀ.ਵੀ ’ਤੇ  ਸ਼ਾਮ 6.25 ਤੋਂ ਰਾਤ 12.15 ਤਕ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply