ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਮੁਖਤਿਆਰ ਸਿੰਘ
ਨੂੰ ਅੱਜ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾ ਸਿੰਘ ਵੱਲੋਂ ਮੁਖਤਿਆਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਮਹਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਇੰਚਾਰਜ ਪਲਵਿੰਦਰ ਸਿੰਘ, ਭੁਪਿੰਦਰ ਸਿੰਘ ਤੇ ਕਰਨਜੀਤ ਸਿੰਘ ਤੋਂ ਇਲਾਵਾ ਮੁਖਤਿਆਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media