ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਬੀ ਰਾਜਵਿੰਦਰ ਕੌਰ ਰਾਜ ਨੂੰ ਅਕਾਲੀ ਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਦੁਬਾਰਾ
ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਬੀਬੀ ਰਾਜਵਿੰਦਰ ਕੌਰ ਦੋ ਸਾਲ ਤੋਂ ਇਸ ਅਹੁੱਦੇ `ਤੇ ਸੇਵਾ ਨਿਭਾਅ ਰਹੇ ਹਨ ਅਤੇ ਉਹ ਲੋਕ ਭਲਾਈ ਬੋਰਡ ਪੰਜਾਬ ਦੇ ਡਾਇਰੈਕਟਰ ਵੀ ਹਨ।ਇਸ ਤੋਂ ਪਹਿਲਾਂ ਬੀਬੀ ਰਾਜਵਿੰਦਰ ਕੌਰ ਨੇ ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸਰਗਰਮ ਭੂਮਿਕਾ ਨਿਭਾਈ ਹੈ।ਬੀਬੀ ਰਾਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਬੀਆਂ ਨੇ ਹਰ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ ਤੇ ਆਉਂਦੇ ਦਿਨਾਂ ਵਿੱਚ ਸਥਾਨਕ ਇਸਤਰੀ ਵਿੰਗ ਦੇ ਸਾਰੇ ਆਹੁੱਦੇਦਾਰਾਂ ਦੀਆਂ ਦੁਬਾਰਾ ਨਿਯੁੱਕਤੀਆਂ ਕਰ ਕੇ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵਗਾੇ।ਇਸ ਮੌਕੇ ਬੀਬੀ ਰਾਜਵਿੰਦਰ ਕੌਰ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਪਾਰਟੀ ਲਈ ਹੋਰ ਵੀ ਸ਼ਿੱਦਤ ਨਾਲ ਕੰਮ ਕਰਨਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media