ਤਰਨ ਤਾਰਨ, 1 ਜਨਵਰੀ (ਪੰਜਾਬ ਪੋਸਟ ਬਿਊਰੋ) ਸੰਸਦ ਮੈਂਬਰ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੇ ਭਤੀਜੇ ਅਤੇ
ਸਰਪੰਚ ਦਲਜੀਤ ਸਿੰਘ ਬ੍ਰਹਮਪੂਰਾ ਦੇ ਬੇਟੇ ਮੋਹਿੰਦਰ ਸਿੰਘ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ `ਚ ਦਿਹਾਂਤ ਹੋ ਗਿਆ।ਮੋਹਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਬ੍ਰਹਮਪੂਰਾ ਵਿਖੇ ਕੀਤਾ ਗਿਆ।ਇਸ ਸਮੇਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੀਆਂ ਸ਼ਖਸੀਅਤਾਂ ਵਿੱਚ ਬਾਬਾ ਅਵਤਾਰ ਸਿੰਘ ਸੂਰ ਸਿੰਘ ਵਾਲੇ, ਬਾਬਾ ਜਗਤਾਰ ਸਿੰਘ ਸ਼ਹੀਦਾਂ ਵਾਲੇ, ਮਨਮੋਹਨ ਸਿੰਘ ਸਠਿਆਲਾ ਸਾਬਕਾ ਐਮ.ਐਲ.ਏ, ਡੀ.ਐਸ.ਪੀ ਰਤਨ ਸਿੰਘ, ਗੁਰਬਚਨ ਸਿੰਘ ਕਰਮੋਵਾਲਾ ਜਨਰਲ ਸਕੱਤਰ ਐਸ.ਜੀ.ਪੀ.ਸੀ, ਬਲਵਿੰਦਰ ਸਿੰਘ ਵੇਈਂ ਪੁਈਂ ਮੈਂਬਰ ਐਸ.ਜੀ.ਪੀ.ਸੀ, ਕੁਲਦੀਪ ਸਿੰਘ ਔਲਖ ਮੈਂਬਰ ਸ਼ੋ੍ਰਮਣੀ ਅਕਾਲੀ ਦਲ ਵਰਕਿੰਗ ਕਮੇਟੀ, ਅਲਵਿੰਦਰ ਸਿੰਘ ਪੱਖੋਕੇ, ਜਸਬੀਰ ਸਿੰਘ ਢੋਟੀਆ, ਪਰਮਜੀਤ ਸਿੰਘ ਢੋਟੀਆ, ਕੈਪਟਨ ਸਵਰਨ ਸਿੰਘ ਪੱਖੋਕੇ ਆਦਿ ਹਾਜਰ ਸਨ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਹਿੰਦਰ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ 09-01-2018 ਨੂੰ ਉਨਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ ਵਿਖੇ ਹੋਵੇਗੀ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media