ਮੁੱਖ ਮੰਤਰੀ ਦੇ ਸਲਾਹਕਾਰ ਸ਼ੇਰਗਿੱਲ ਨੇ ਸ਼ਹੀਦ ਦੇ ਪਿਤਾ ਨੂੰ ਦਿੱਤੀ 5 ਲੱਖ ਐਕਸ ਗ੍ਰੇਸ਼ੀਆ ਗਰਾਂਟ
ਕੱਥੂਨੰਗਲ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਕੈਰੀ ਸੈਕਟਰ `ਚ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ
ਗੁਰਮੇਲ ਸਿੰਘ ਬਾਜਵਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਸ਼ਹੀਦ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ ਪਿਆ।ਅਰਦਾਸ ਉਪਰੰਤ ਸ਼ਰਧਾਂਜਲੀ ਸਮਾਰੋਹ ਦੌਰਾਨ ਸ਼ਹੀਦ ਨੂੰ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਬੋਲਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਬਾਜਵਾ ਨੇ ਦੇਸ਼ ਲਈ ਬਹੁਤ ਵੱਡੀ ਸ਼ਹਾਦਤ ਦਿੱਤੀ ਹੈ। ਉਹਨਾਂ ਸ਼ਹੀਦ ਦੇ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਦਿਆਂ ਸ਼ਹੀਦ ਗੁਰਮੇਲ ਸਿੰਘ ਦੇ ਨਾਮ ਰੱਖਣ, ਪਿੰਡ ’ਚ ਸਟੇਡੀਅਮ ਬਣਾਉਣ, ਪਰਿਵਾਰਕ ਮੈਂਬਰ ਨੂੰ ਇੱਕ ਸਪੈਸ਼ਲ ਕੇਸ ਵਜੋਂ ਪੁਲੀਸ ਇੰਸਪੈਕਟਰ ਭਰਤੀ ਕਰਨ ਅਤੇ ਸਤਿਕਾਰ ਵਜੋਂ ਇੱਕ ਕਰੋੜ ਰੁਪੈ ਮਾਲੀ ਮਦਦ ਦੇਣ ਦੀ ਅਪੀਲ ਕੀਤੀ।
ਪੰਜਾਬ ਸਰਕਾਰ ਦੀ ਤਰਫ਼ੋਂ ਮੁੱਖ ਮੰਤਰੀ ਦੇ ਸਲਾਹਕਾਰ ਸੇਵਾ ਮੁਕਤ ਲੈਫਟੀਨੈਂਟ ਜਨਰਲ ਤੇਜਿੰਦਰ ਸਿੰਘ ਸ਼ੇਰਗਿਲ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਹੀਦ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਲੈਫਟੀਨੈਂਟ ਸ਼ੇਰਗਿੱਲ ਨੇ ਸ਼ਹੀਦ ਦੇ ਪਿਤਾ ਤਰਸੇਮ ਸਿੰਘ ਨੂੰ 5 ਲੱਖ ਐਕਸ ਗ੍ਰੇਸ਼ੀਆ ਗਰਾਂਟ ਦਾ ਚੈਕ ਵੀ ਸੌਂਪਿਆ।
ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠਾ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਵੀਰ ਸਿੰਘ ਲੋਪੋਕੇ, ਦਲਬੀਰ ਸਿੰਘ ਵੇਰਕਾ, ਭਗਵੰਤ ਪਾਲ ਸਿੰਘ ਸੱਚਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਤਜਿੰਦਰ ਅਰੋੜਾ, ਸੁਖਜਿੰਦਰ ਲਾਲੀ ਕਾਂਗਰਸੀ ਆਗੂ ਮੇਜਰ ਸ਼ਿਵੀ, ਪ੍ਰਗਟ ਸਿੰਘ ਚੋਗਾਵਾਂ ਆਪ ਆਗੂ, ਸੁਖਜਿੰਦਰ ਢਿੱਲੋਂ, ਗੁਰਵੇਲ ਸਿੰਘ ਅਲਕੜੇ, ਭਾਜਪਾ ਆਗੂ ਬੀਬੀ ਲਕਸ਼ਮੀਕਾਂਤਾ ਚਾਵਲਾ ਬੀਬੀ ਜਗੀਰ ਕੌਰ ਕਾਂਗਰਸੀ ਆਗੂ, ਕਰਨਲ ਅਮਰਬੀਰ ਸਿੰਘ ਚਾਹਲ ਅਤੇ ਪ੍ਰੋ: ਸਰਚਾਂਦ ਸਿੰਘ ਸ਼ਾਮਿਲ ਹਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media