ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ ਜੀ ਆਇਆਂ ਕਹਿਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ
ਸਮੇਤ ਆਈਆਂ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।31 ਦਸੰਬਰ ਦੀ ਸ਼ਾਮ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੰਗਤਾਂ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ ਸਨ।ਰਾਤ ਦੇ 12 ਵੱਜਣ ਉਪਰੰਤ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਸਾਲ ਦਾ ਸੁਆਗਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸੰਗਤਾਂ ਨੇ ਪਵਿੱਤਰ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕਰਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।ਸੰਗਤਾਂ ਨੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ, ਲੰਗਰ ਹਾਲ ਵਿਚ ਬਰਤਨਾ ਦੀ ਸੇਵਾ ਕੀਤੀ।ਗੁਰਦੁਆਰਾ ਛੇਹਰਟਾ ਸਾਹਿਬ, ਪਿਪਲੀ ਸਾਹਿਬ ਪੁੱਤਲੀਘਰ, ਨਾਨਕਸਰ ਖੁਰਮਣੀਆਂ ਅਤੇ ਹੋਰ ਧਾਰਮਿਕ ਅਸਥਾਨਾ `ਤੇ ਵੀ ਸੰਗਤਾਂ ਨੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਹਾਜ਼ਰੀ ਲਵਾਈ ਅਤੇ ਖੁਸ਼ੀਆਂ ਖੇੜਿਆਂ ਅਤੇ ਤੰਦਰੁਸਤੀ ਵਾਸਤੇ ਅਰਦਾਸਾਂ ਕੀਤੀਆਂ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media