Tuesday, October 13, 2026

ਪੁਲਿਸ ਮੁਲਾਜ਼ਮਾਂ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ) – ਸਥਾਨਕ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ PPN0201201801ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਨੌਕਰੀ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਅਮਰੀਕ ਸਿੰਘ, ਏ.ਐਸ.ਆਈ ਹਰਭਜਨ ਸਿੰਘ, ਏ.ਐਸ.ਆਈ ਬੂਟਾ ਸਿੰਘ, ਏ.ਐਸ.ਆਈ ਕੁਲਬੀਰ ਸਿੰਘ ਅਤੇ ਐਚ.ਸੀ ਮਨਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਏ.ਡੀ.ਸੀ.ਪੀ ਸਿਟੀ-2 ਲਖਬੀਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਸਥਾਨਕ ਸ੍ਰੀਮਤੀ ਰਿਚਾ ਅਗਨੀਹੋਤਰੀ ਪੀ.ਪੀ.ਐਸ ਵਲੋਂ ਸਾਰੇ ਸੇਵਾ ਮੁਕਤ ਹੋਏ ਪਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਰੋਹ ਦੌਰਾਨ ਇੰਨਾਂ ਰਿਟਾਇਡ ਕਰਮਚਾਰੀਆਂ ਨੇ ਪੁਲਿਸ ਵਿਭਾਗ ਵਿੱਚ ਨੌਕਰੀ ਦੌਰਾਨ ਕੀਤੀਆਂ ਪ੍ਰਾਪਤੀਆਂ, ਵਧੀਆ ਕਾਰਗੁਜਾਰੀ ਅਤੇ ਤਜੱਰਬੇ ਵੀ ਸਾਂਝੇ ਕੀਤੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply