Friday, March 13, 2026

ਸਟੇਟ ਐਵਾਰਡੀ ਡਾ. ਸ਼ਰਨਜੀਤ ਕੌਰ ਨੇ ਡਿਪਟੀ ਡਾਇਰੈਕਟਰ-ਕਮ-ਡਿਸਟ੍ਰਿਕ ਡੈਂਟਲ ਹੈਲਥ ਅਫ਼ਸਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਟੇਟ ਐਵਾਰਡੀ ਡਾ. ਸ਼ਰਨਜੀਤ ਕੌਰ ਐਮ.ਡੀ.ਐਸ ਨੇ ਅੱਜ ਬਤੌਰ ਡਿਪਟੀ ਡਾਇਰੈਕਟਰ-ਕਮ-PPN0201201803ਡਿਸਟ੍ਰਿਕ ਡੈਂਟਲ ਹੈਲਥ ਅਫ਼ਸਰ ਅੰਮਿ੍ਰਤਸਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਡਾ. ਸ਼ਰਨਜੀਤ ਕੌਰ ਜ਼ਿਲਾ ਗੁਰਦਾਸਪੁਰ ਤੋਂ ਬਦਲ ਕੇ ਇਥੇ ਆਏ ਹਨ। ਅੱਜ ਉਨਾਂ ਆਪਣੀ ਜੁਆਇਨਿੰਗ ਰਿਪੋਰਟ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੂੰ ਦਿੱਤੀ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਡਾ. ਸ਼ਰਨਜੀਤ ਕੌਰ ਨੂੰ ਪਿਛਲੇ ਸਾਲ 15 ਅਗਸਤ 2017 ਨੂੰ ਸੁਤੰਤਰਤਾ ਦਿਵਸ ਮੌਕੇ ਗੁਰਦਾਸਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਦੀਆਂ ਸਮਾਜ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਉਨਾਂ ਨੂੰ ਮਈ 2017 ਵਿੱਚ ਸਿਹਤ ਵਿਭਾਗ ਵੱਲੋਂ ਚੰਡੀਗੜ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਜ਼ਿਲਾ ਗੁਰਦਾਸਪੁਰ ਵਿੱਚ ਰਾਜ ਭਰ ਵਿੱਚੋਂ ਸਭ ਤੋਂ ਵਧੇਰੇ ਦੰਦਾਂ ਦੇ ਸੈੱਟ ਲਗਾਉਣ ਲਈ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈੇ।ਇਸ ਤੋਂ ਪਹਿਲਾਂ ਡਾ. ਸ਼ਰਨਜੀਤ ਕੌਰ ਨੂੰ 26 ਜਨਵਰੀ 2014 ਨੂੰ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰ ’ਤੇ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਆਪਣਾ ਅਹੁੱਦਾ ਸੰਭਾਲਣ ਮੌਕੇ ਡਾ. ਸ਼ਰਨਜੀਤ ਕੌਰ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਗੁਰੂ ਕੀ ਨਗਰੀ ਅੰਮਿ੍ਰਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।ਉਨਾਂ ਕਿਹਾ ਕਿ ਉਹ ਜ਼ਿਲੇ ਨੂੰ ਓਰਲ ਕੈਂਸਰ ਅਤੇ ਤੰਬਾਕੂ ਮੁਕਤ ਕਰਨ ਲਈ ਪ੍ਰਮੁੱਖ ਤੌਰ ’ਤੇ ਵਿਸ਼ੇਸ਼ ਯਤਨ ਕਰਨਗੇ।ਉਨਾਂ ਕਿਹਾ ਕਿ ਜ਼ਿਲੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਡੈਂਟਲ ਚੈੱਕਅਪ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਵਿਸੇਸ਼ ਕੈਂਪ ਵੀ ਲਗਾਏ ਜਾਣਗੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply