ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜਾਬਤਾ ਫੌਜਦਾਰੀ ਸੰਘਤਾ 1973
(1974 ਦਾ ਐਕਟ ਨੰਬਰ 2) ਦੀ ਧਾਰਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸਕੂਲਾਂ ਵਿੱਚ ਪੜਣ ਵਾਲੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮਦੇਨਜ਼ਰ ਅੰਮ੍ਰਿਤਸਰ ਜਿਲੇ ਦੀ ਹਦੂਦ `ਚ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ 3 ਜਨਵਰੀ ਤੋਂ 12 ਜਨਵਰੀ ਤੱਕ ਸਵੇਰੇ 10.00 ਵਜੇ ਖੁੱਲਣਗੇ ਤਾਂ ਜੋ ਸਰਦ ਰੁੱਤ ਅਤੇ ਧੁੰਦ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।ਡੀ.ਸੀ ਸੰਘਾ ਨੇ ਕਿਹਾ ਕਿ ਸਕੂਲ ਬੰਦ ਹੋਣ ਦਾ ਸਮਾਂ ਪਹਿਲਾਂ ਲਾਗੂ ਸ਼ਡਿਊਲ ਅਨੁਸਾਰ ਹੀ ਰਹੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media