Monday, October 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ PPN0201201805ਸਾਲ ਦਾ ਤੋਹਫਾ ਦਿੰਦੇ ਹੋਏ ਕਲਰਕ-ਕਮ ਜੂਨੀਅਰ ਡਾਟਾ ਐਂਟਰੀ ਓਪਰੇਟਰਜ਼ ਦੀ ਅਸਾਮੀ ‘ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ, ਨੂੰ ਜੂਨੀਅਰ ਸਹਾਇਕ ਦੇ ਅਹੁੱਦੇ ‘ਤੇ ਨਾਮਜ਼ੱਦ ਕੀਤਾ ਹੈ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨੀਅਰ ਸਹਾਇਕ ਦੇ ਅਹੁਦੇ ‘ਤੇ ਕੁੱਲ 68 ਕਰਮਚਾਰੀਆਂ ਨੂੰ ਉਨ੍ਹਾਂ ਦੀ ਬਣਦੀ ਮਿਤੀ ਤੋਂ ਨਾਮਜ਼ੱਦ ਕੀਤਾ ਗਿਆ ਹੈ।ਇਸ ਦਾ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਵਿੱਤੀ ਲਾਭ ਵੀ ਹੋਵੇਗਾ।ਇਸ ਸਬੰਧੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਉਨ੍ਹਾਂ ਨੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦਾ ਧੰਨਵਾਦ ਕੀਤਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply