
ਅੰਮ੍ਰਿਤਸਰ, 27 ਜੁਲਾਈ (ਗੁਰਪ੍ਰੀਤ ਸਿੰਘ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਵਿਖੇ ਸਤਿਗੁਰੂ ਜੀ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸੁਣਿਆਂ ਅਤੇ ਲੰਗਰ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਦਫਤਰ ਵਿਖੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਇਹ ਉਹ ਅਸਥਾਨ ਹੈ ਜਿਥੇ ਹਰ ਕੋਈ ਝੋਲੀਆਂ ਭਰ ਕੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਚਹੁੰ ਵਰਨਾ ਲਈ ਸਾਂਝਾ ਅਸਥਾਨ ਹੈ ਅਤੇ ਇਥੇ ਕਿਸੇ ਨਾਲ ਧਰਮ, ਜਾਤ, ਊਚ-ਨੀਚ ਦਾ ਕੋਈ ਭੇਦ ਨਹੀਂ ਰੱਖਿਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਅਸਥਾਨ ਤੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਆਤਮਾ ਤ੍ਰਿਪਤ ਹੋ ਜਾਂਦੀ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰ:ਮਨਜੀਤ ਸਿੰਘ ਸਕੱਤਰ ਅਤੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ, ਲੋਈ ਅਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਸ. ਰਘਬੀਰ ਸਿੰਘ ਮੰਡ ਐਡੀ: ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਜਸਵਿੰਦਰ ਸਿੰਘ ਤੇ ਸ. ਸਰਬਜੀਤ ਸਿੰਘ ਸੂਚਨਾ ਅਧਿਕਾਰੀ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media