ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਓਨਟਾਰੀਓ ਕੈਨੇਡਾ ਵਿਚ ਵਿਰੋਧੀ ਧਿਰ ਦੇ ਨੇਤਾ ਐਮ.ਪੀ ਪੀ.ਪੈਟਰਿਕ ਬਰਾਊਨ ਅੱਜ ਸਚਖੰਡ ਸ੍ਰੀ
ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੰਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸਾਂਝੇ ਤੌਰ ’ਤੇ ਦਿੱਤਾ।ਉਹ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ।
ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ।ਉਨ੍ਹਾਂ ਨੇ ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਇਸ ਮੌਕੇ ਐਡੀਸ਼ਨਲ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਸੁਖਰਾਜ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਸਰਤਾਜ ਸਿੰਘ, ਸਰਬਜੀਤ ਸਿੰਘ, ਭਗਵੰਤਪਾਲ ਸਿੰਘ ਸੱਚਰ, ਸਵਿੰਦਰ ਸਿੰਘ ਕੱਥੂਨੰਗਲ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media