ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੀ ਪੜਤਾਲ ਦੌਰਾਨ ਜਿਹਨਾਂ ਲਾਭਪਾਤਰੀਆਂ ਵਲੋਂ ਪੜਤਾਲ ਫਾਰਮ ਨਹੀਂ ਭਰੇ ਗਏ ਅਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਪ੍ਰੈਲ 2017 ਦੀ ਪੈਨਸ਼ਨ ਨਹੀਂ ਆਈ ਹੈ।ਉਹ ਲਾਭਪਾਤਰੀ ਆਪਣੇ ਹਲਕੇ ਦੇ ਸੀ.ਡੀ.ਪੀ.ਓ ਦਫ਼ਤਰ ਵਿਖੇ ਪਹੁੰਚ ਕਰਕੇ ਆਪਣੇ ਪੈਨਸ਼ਨ ਵੈਰੀਫੀਕੇਸ਼ਨ ਨਾਲ ਸਬੰਧਤ ਦਸਤਾਵੇਜ਼ (ਆਧਾਰ ਕਾਰਡ, ਬੈਂਕ ਦੀ ਪਾਸ ਬੁੱਕ ਅਤੇ ਪੈਨਸ਼ਨ ਸ਼ਨਾਖਤੀ ਕਾਰਡ) ਆਦਿ ਜਮਾਂ ਕਰਵਾਉਣ ਤਾਂ ਜੋ ਉਹਨਾਂ ਦੀ ਪੈਨਸ਼ਨ ਨਾ ਕੱਟੀ ਜਾਵੇ।ਇਹ ਜਾਣਕਾਰੀ ਸਮਾਜਿਕ ਸੁਰੱਖਿਆ ਅਫ਼ਸਰ ਜਸਬੀਰ ਸਿੰਘ ਸੰਧੂ ਜ਼ਿਲਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ੱਪਹਿਲਾਂ ਹੀ 15 ਜਨਵਰੀ 2018 ਤੱਕ ਦਾ ਸਮਾਂ ਦਿੱਤਾ ਗਿਆ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media