ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਡਿਤ ਦੀਨਦਿਆਲ ਉਪਾਧਿਆਏ ਨੈਸ਼ਨਲ ਸਪੋਰਟਸ ਵੈਲਫੇਅਰ ਫੰਡ ਫਾਰ ਸਪੋਰਟਸ ਪਰਸਨਜ਼ ਯੋਜਨਾ
ਅਨੁਸਾਰ ਭਾਰਤ ਸਰਕਾਰ ਵਲੋਂ ਨੈਸ਼ਨਲ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਦੌਰਾਨ ਖਿਡਾਰੀ ਨਾਲ ਖੇਡ ਦੇ ਸਮੇਂ ਕੋਈ ਵੀ ਦੁਰਘਟਨਾ ਵਾਪਰਨ `ਤੇ ਉਨਾਂ ਦੇ ਇਲਾਜ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਦੁਰਘਟਨਾ ਕਾਰਨ ਖਿਡਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਨਾਂ ਦੇ ਪਰਿਵਾਰ ਨੂੰ ਪੈਨਸ਼ਨ ਵੀ ਪ੍ਰਾਪਤ ਹੋਵੇਗੀ।
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫ਼ਸਰ ਜਸਮੀਤ ਕੌਰ ਨੇ ਦਸਿਆ ਕਿ ਇਹ ਵਿੱਤੀ ਸਹਾਇਤਾ ਉਨਾਂ ਖਿਡਾਰੀਆਂ ਨੂੰ ਮਿਲੇੇਗੀ ਜਿਨਾਂ ਨੇ ਨੈਸ਼ਨਲ ਚੈਂਪੀਅਨਸ਼ਿਪ (ਸੀਨੀਅਰ ਕੈਟਾਗਰੀ), ਨੈਸ਼ਨਲ ਖੇਡਾਂ ਅਤੇ ਇੰਟਰ-ਯੂਨੀਵਰਸਿਟੀ ਟੂਰਨਾਮੈਂਟਾਂ ਦੌਰਾਨ ਪਹਿਲੇ ਤਿੰਨ ਸਥਾਨ ਹਾਸਿਲ ਕੀਤੇ ਹੋਣ ਜਾਂ ਇੰਟਰ-ਨੈਸ਼ਨਲ ਕੰਪਟੀਸ਼ਨ (ਸੀਨੀਅਰ ਕੈਟਾਗਰੀ) ਸਮੇਤ ਉਲੰਪਿਕ ਖੇਡਾਂ, ਏਸ਼ੀਅਨ ਖੇਡਾਂ ਅਤੇ ਕਾਮਨਵੈਲਥ ਖੇਡਾਂ ਵਿੱਚ ਭਾਗ ਲਿਆ ਹੋਵੇ। ਜੂਨੀਅਰ ਅਤੇ ਸਬ-ਜੂਨੀਅਰ ਕੈਟਾਗਰੀ ਦੇ ਖਿਡਾਰੀਆਂ ਨੂੰ ਵੀ ਜੇਕਰ ਸੱਟ ਲੱਗ ਜਾਂਦੀ ਹੈ ਤਾਂ ਉਨਾਂ ਨੂੰ ਵੀ ਵਿੱਤੀ ਸਹਾਇਤਾ ਮਿਲਣਯੋਗ ਹੈ।ਖਿਡਾਰੀ ਵਲੋਂ ਵਿੱਤੀ ਸਹਾਇਤਾਂ ਲਈ ਆਪਣਾ ਬਿਨੈ-ਪੱਤਰ ਨਿਰਧਾਰਿਤ ਪ੍ਰੋਫਾਰਮੇ ਵਿੱਚ ਮੈਂਬਰ ਸਕੱਤਰ, ਪੰਡਿਤ ਦੀਨਦਿਆਨ ਉਪਾਧਿਆਏ ਨੈਸ਼ਨਲ ਸਪੋਰਟਸ ਵੈਲਫੇਅਰ ਫੰਡ ਫਾਰ ਸਪਰੋਟਸ ਪਰਸਨਜ਼, ਮਨਿਸਟਰੀ ਆਫ਼ ਯੂਥ ਅਫੇਅਰਜ਼ ਅਤੇ ਸਪੋਰਟਸ ਸ਼ਾਸਤਰੀ ਭਵਨ ਨਵੀਂ ਦਿੱਲੀ ਨੂੰ ਭੇਜਿਆ ਜਾਣਾ ਹੈ।ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲਾ ਖੇਡ ਅਫ਼ਸਰ ਪਠਾਨਕੋਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media