Saturday, October 10, 2026

ਪਿਤਾ ਦੀ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਤੋਂ ਬਾਅਦ ਇੰਦਰਪੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ)  – ਚੀਫ ਖਾਲਸਾ ਦੀਵਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਬੀਤੇ ਦਿਨੀ  ਸੋਸ਼ਲ ਮੀਡੀਆ `ਤੇ ਵਾਇਰਲ ਹੋਈ Inderpreet Chadhaਇਤਰਾਜ਼ਯੋਗ ਵੀਡੀਓ ਤੋਂ ਬਾਅਦ ਅੱਜ ਉਨਾਂ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਬਾਅਦ ਦੁਪਹਿਰ ਆਪਣੇ ਸਿਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰੰਘ ਚੱਢਾ ਨੂੰ ਤਕਰੀਬਨ 2.00 ਵਜੇ ਉਸ ਦੇ ਪਰਿਵਾਰ ਵਲੋਂ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਜਿਕਰਯੋਗ ਹੈ ਕਿ ਪੁਲਿਸ ਵਲੋਂ ਪਿਤਾ ਪੁੱਤਰ ਖਿਲਾਫ ਦਰਜ ਕੀਤੇ ਗਏ ਮਾਮਲੇ ਤਹਿਤ ਕੱਲ ਹੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਖਿਲ਼ਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ, ਜਦਕਿ ਇੰਦਰਪ੍ਰੀਤ ਸਿੰਘ ਚੱਢਾ ਪੁਲਿਸ ਜਾਂਚ ਵਿੱਚ ਸ਼ਾਮਲ ਹੋਏ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply