ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਵਧੀਕ ਜਿਲ੍ਹਾ ਮੈਜਿਸਟਰੇਟ ਸੰਗਰੂਰ ਉਪਕਾਰ ਸਿੰਘ ਨੇ ਧਾਰਾ 144 ਅਧੀਨ ਸੰਗਰੂਰ ਵਿੱਚ ਪੈਦੇ ਥਾਣਿਆਂ
ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ ਅਤੇ ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ।ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ `ਤੇ ਰੋਕ ਲਗਾਉਣ ਲਈ ਕਦਮ ਚੁਕਣ ਦੀ ਅਤਿਅੰਤ ਲੋੜ ਮਹਿਸੂਸ ਕੀਤੀ ਗਈ ਹੈ।ਇਹ ਹੁਕਮ 3 ਮਾਰਚ 2018 ਤੱਕ ਲਾਗੂ ਰਹਿਣਗੇ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media