ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ
ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟੇ੍ਰਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਕਿਸੇ ਵੀ ਟਰੈਵਲ ਏਜੰਟ ਦੀ ਕਿਸੇ ਵੀ ਤਰਾਂ ਦੀ ਇਸ਼ਤਿਹਾਰਬਾਜ਼ੀ ’ਤੇ ਉਸ ਦਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ ਹੋਵੇਗਾ।ਇਨਾਂ ਹੁਕਮਾਂ ਸੰਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਟਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ (ਟੈਲੀਵਿਜ਼ਨ, ਪਿ੍ਰੰਟ, ਕੰਧਾਂ ’ਤੇ ਜਾਂ ਵਾਹਨਾਂ ’ਤੇ) ਰਾਹੀਂ ਲਗਵਾਏ ਜਾਣ ਤਾਂ ਉਨਾਂ ’ਤੇ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ।
ਉਨਾਂ ਦੱਸਿਆ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਵਿਚ ਪਬਲਿਸ਼ਰਜ਼ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਕਰਨ ਵੇਲੇ ਟਰੈਵਲ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਲੈਣਾ, ਵੈਰੀਫਾਈ (ਪੜਤਾਲ) ਅਤੇ ਦਰਜ ਕਰਨਾ ਜ਼ਰੂਰੀ ਬਣਾਉਣ।ਅਜਿਹਾ ਨਾ ਕਰਨ ਦੀ ਸਰੂਤ ਵਿੱਚ ਪਬਲਿਸ਼ਰਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜਿਥੇ ਟਰੈਵਲ ਏਜੰਟਾਂ ਨੂੰ ਇੰਨਾਂ ਹੁਕਮਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਹੈ, ਉੱਥੇ ਹੀ ਉਨਾਂ ਨੇ ਮੀਡੀਆ ਤੋਂ ਵੀ ਇਸ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਸਬੰਧੀ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ, ਪ੍ਰਸਾਰਿਤ ਕਰਨ ਤੋਂ ਪਹਿਲਾਂ ਸਬੰਧਤ ਇਸ਼ਤਿਹਾਰਦਾਤਾ ਤੋਂ ਉਸ ਦਾ ਰਜਿਸਟ੍ਰਸ਼ਨ ਨੰਬਰ ਜਰੂਰ ਲੈ ਲਿਆ ਜਾਵੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media