ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਸਕੀਮ
ਤਹਿਤ ਜ਼ਿਲੇ ਵਿੱਚ 0-6 ਸਾਲ ਦੀਆਂ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ ਤਾਂ ਜੋ ਜਿਲੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ।
ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ, ਸ੍ਰੀਮਤੀ ਸੁਨੀਤਾ ਕਿਰਨ ਜਿਲਾ ਸਿਖਿਆ ਅਫਸਰ ਸੈਕੰਡਰੀ, ਰਾਜੇਸ਼ ਕੁਮਾਰ ਉਪ ਜਿਲਾ ਸਿਖਿਆ ਅਫਸਰ ਐਲੀਮੈਂਟਰੀ ਅਤੇ ਸ੍ਰੀਮਤੀ ਕੰਵਲਜੀਤ ਕੌਰ ਸੀ.ਡੀ.ਪੀ.ਓ ਨੇ ਕਚਿਹਰੀ ਚੌਂਕ, ਨਾਵਲਟੀ ਚੌਂਕ, ਕੰਪਨੀ ਬਾਗ, ਮਜੀਠਾ ਰੋਡ ਚੌਂਕਾਂ ਵਿੱਚ ਸਕੂਟਰਾਂ, ਆਟੋ ਰਿਕਸ਼ਿਆਂ, ਕਾਰਾਂ ਤੇ ਬੇਟੀ ਬਚਾਓ-ਬੇਟੀ ਪੜਾਓ ਦੇ ਸਟਿੱਕਰ ਲਗਾ ਕੇ ਲੋਕਾਂ ਨੂੰ ਭਰੂਣ ਹੱਤਿਆ ਰੋਕਣ ਲਈ ਜਾਗਰੂਕ ਕੀਤਾ। 
ਜ਼ਿਲਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਉਨਾਂ ਪਿੰਡਾਂ ਜਿਥੇ ਬਾਲ ਲਿੰਗ ਅਨੁਪਾਤ ਸਭ ਤੋਂ ਘੱਟ ਹੈ, ਦੀ ਸ਼ਨਾਖਤ ਕਰਕੇ, 100 ਨੁੱਕੜ ਨਾਟਕ ਕਰਵਾਏ ਜਾਣਗੇ।ਇਸ ਤੋਂ ਇਲਾਵਾ ਜਾਗਰੂਕਤਾ ਸਮੱਗਰੀ ਜਿਸ ਵਿੱਚ ਪੋਸਟਰ, ਲੀਫ਼ਲੈਟ ਆਦਿ ਵੰਡ ਕਰਕੇ, ਧੀਆਂ ਦੀ ਰਾਖੀ ਪ੍ਰਤੀ ਸੁਚੇਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਕਮ ਕਾਰਜਕਾਰੀ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੂੰ ਜ਼ਿਲੇ ਵਿੱਚ ਪੀ.ਸੀ ਪੀ.ਐਨ.ਡੀ.ਟੀ ਐਕਟ ਦੀ ਪੂਰੀ ਸਖਤੀ ਨਾਲ ਪਾਲਣਾ ਕਰਵਾਉਣ ਅਤੇ ਹਰੇਕ ਗਰਭਵਤੀ ਮਹਿਲਾ ਦਾ ਪ੍ਰਸੂਤਾ ਮੁਕੰਮਲ ਹੋਣ ਤੱਕ ਰਿਕਾਰਡ ਰੱਖਣਾ ਯਕੀਨੀ ਬਣਾਉਣ ਲਈ ਆਖਿਆ।
ਉਨਾਂ ਕਿਹਾ ਕਿ ਸਾਨੂੰ ਆਪਣੇ ਜ਼ਿਲੇ ਵਿੱਚ ਬਾਲ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ ਅਤੇ ਇਸ ਲਈ ਸਰਕਾਰੀ ਵਿਭਾਗਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਂਵਾਂ ਨੂੰ ਵੀ ਨਾਲ ਲੈਣਾ ਚਾਹੀਦਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media