ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਸਮੁੱਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਰਖਿਆ ਲਈ ਦਿੱਤੀ
ਗਈ ਸ਼ਹਾਦਤ ਦੀ ਯਾਦ ਵਿੱਚ ਆਲ ਇੰਡੀਆ ਕਸ਼ਮੀਰੀ ਸਮਾਜ ਵਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ੁਕਰਵਾਰ 22 ਪੋਹ, ਸੰਮਤ ਨਾਨਕਸ਼ਾਹੀ 549 (5 ਜਨਵਰੀ) ਸ਼ਾਮ ਗੁ. ਸੀਸਗੰਜ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਤਨੀਏ ਭਾਈ ਸਤਬੀਰ ਸਿੰਘ, ਭਾਈ ਗੁਰਫਤਿਹ ਸਿੰਘ ਸ਼ਾਂਤ, ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਕੁਲਤਾਰ ਸਿੰਘ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਆਲ ਇੰਡੀਆ ਕਸ਼ਮੀਰੀ ਸਮਾਜ ਦੇ ਮੁਖੀਆਂ ਤੋਂ ਇਲਾਵਾ ਸਥਾਨਕ ਪੰਥਕ ਮੁਖੀ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media