Saturday, October 10, 2026

ਸੇਂਟ ਸੋਲਜ਼ਰ ਸਕੂਲ `ਚ ਐਨ.ਆਈ.ਆਈ.ਟੀ (ਨਿਟ ਗੁਰੂ) ਨੇ ਵੰਡੇ ਮੈਰਿਟ ਸਰਟੀਫਿਕੇਟ

ਜੰਡਿਆਲਾ ਗੁਰੂ, 3 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਨ.ਆਈ.ਆਈ.ਟੀ (ਨਿਟ ਗੁਰੂ)  ਵੱਲੋਂ ਸਕੂਲ ਵਿੱਚ ਕੰਪਿਊਟਰ ਦੇ ਸੰਬੰਧੀ ਛੇਵੀਂ, ਸੱਤਵੀਂ PPN0301201807ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਪ੍ਰਯੋਗੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ 430 ਬੱਚਿਆਂ ਨੇ ਭਾਗ ਲਿਆ।ਇਹ ਪ੍ਰੀਖਿਆ ਬੱਚਿਆਂ ਵਿੱਚ ਕੰਪਿਊਟਰ ਸੰਬੰਧੀ ਮਾਨਸਿਕ ਰੁਚੀਆਂ ਪੈਂਦਾ ਕਰਨ ਲਈ ਕਰਵਾਈ ਗਈ, ਤਾਂ ਜੋ ਆਉਣ ਵਾਲੇ ਕੰਪਿਊਟਰ ਯੁੱਗ ਲਈ ਬੱਚਿਆਂ ਨੂੰ ਤਿਆਰ ਕੀਤਾ ਜਾ ਸਕੇ।ਇਹ ਪ੍ਰਤੀਯੋਗਤਾ ਨਿਟ ਗੁਰੁ ਦੇ ਇੰਚਾਰਜ ਅਮਿਤ ਤਨੇਜਾ ਦੀ ਅਗਵਾਈ ਵਿੱਚ ਜਗਜੀਤ ਸਿੰਘ ਬੇਦੀ ਅਤੇ ਮਨਦੀਪ ਸਿੰਘ ਵੱਲੋਂ ਕਰਵਾਈ ਗਈ ਅਤੇ ਇਸ ਪ੍ਰਤੀਯੋਗਤਾ ‘ਚੋਂ ਪਹਿਲੇ, ਦੂਸਰੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮਾਰੋਹ ਵਿੱਚ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ  ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ ਅਤੇ ਕੰਪਿਊਟਰ ਸੈਲ ਦੇ ਇੰਚਾਰਜ ਹਰਮਨਪ੍ਰੀਤ ਕੌਰ, ਹਰਮਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਸ਼ਾਮਲ ਸਨ ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply