Tuesday, May 21, 2024

ਇੰਦਰਪ੍ਰੀਤ ਚੱਢਾ ਆਤਮ ਹੱਤਿਆ ਮਾਮਲੇ `ਚ ਪੁਲਿਸ ਵਲੋਂ 11 ਖਿਲਾਫ ਕੇਸ ਦਰਜ਼

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਟੀ ਪੁਲਿਸ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਸਪੁੱਤਰ ਇੰਦਰਪ੍ਰੀਤ Inderpreet Chadhaਸਿੰਘ ਚੱਢਾ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਇੰਦਰਪ੍ਰੀਤ ਦੇ ਬੇਟੇ ਪ੍ਰਭਪ੍ਰੀਤ ਸਿੰਘ ਦੀ ਸਿ਼ਕਾਇਤ ਅਤੇ ਕਾਰ ਵਿੱਚੋਂ ਮਿਲੇ ਖੁੱਦਕੁਸ਼ੀ ਨੋਟ ਦੇ ਅਧਾਰ `ਤੇ ਆਈ.ਪੀ.ਸੀ ਦੀ ਧਾਰਾ 306 ਅਤੇ 120-ਬੀ ਤਹਿਤ 11 ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ।ਜਿੰਨ੍ਹਾਂ 11 ਵਿਅਕਤੀਆਂ ਵਿੱਰੁਧ ਕੇਸ ਦਰਜ਼ ਕੀਤਾ ਗਿਆ ਹੈ, ਉਨ੍ਹਾਂ ਵਿੱਚ ਚੀਫ ਖਾਲਸਾ ਦੀਵਾਨ ਦੇ ਸਕੂਲ ਦੀ ਉਹ ਪ੍ਰਿੰਸੀਪਲ ਵੀ ਸ਼ਾਮਿਲ ਹੈ ਜੋ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਤਰਾਜਯੋਗ ਵੀਡੀਓ ਵਿੱਚ ਦਿਖਾਈ ਦਿੱਤੀ ਸੀ। ਇਸ ਪ੍ਰਿੰਸੀਪਲ ਨੇ ਪੁਲਿਸ ਨੂੰ ਦਿੱਤੀ ਸਿ਼ਕਾਇਤ ਵਿੱਚ ਇੰਦਰਪ੍ਰੀਤ ਚੱਢਾ `ਤੇ ਧਮਕੀਆਂ ਦੇਣ ਦੇ ਦੋਸ਼ ਲਾਉਂਦਿਆਂ ਆਪਣੇ ਆਪ ਨੂੰ ਬੇਗੁਨਾਹ ਦੱਸਿਆ ਸੀ।ਇਸ ਸਿ਼ਕਾਇਤ `ਤੇ ਹੀ ਇੰਦਰਪ੍ਰੀਤ ਸਿੰਘ ਚੱਢਾ ਨੂੰ ਪੁਲਿਸ ਵੱਲੋਂ ਨਾਮਜ਼ੱਦ ਕੀਤਾ ਗਿਆ ਸੀ, ਜਿਸ ਨੇ ਮਾਨਯੋਗ ਅਦਾਲਤ ਪਾਸੋਂ ਅਗਾਉਂ ਜਮਾਨਤ ਵੀ ਹਾਸਲ ਕਰ ਲਈ ਸੀ।ਪੁਲਿਸ ਵੱਲੋਂ ਖੁਦਕੁਸ਼ੀ ਮਾਮਲੇ `ਚ ਨਾਮਜ਼ੱਦ ਕੀਤੇ ਗਏ ਵਿਅਕਤੀਆਂ ਵਿੱਚ ਸੁਰਜੀਤ ਸਿੰਘ, ਉਮੱਤ, ਕੁਲਜੀਤ ਕੌਰ, ਮਾਨਿਆ, ਦਵਿੰਦਰ ਸੰਧੂ, ਇੰਦਰਪ੍ਰੀਤ ਸਿੰਘ ਅਨੰਦ, ਗੁਰਸੇਵਕ ਸਿੰਘ, ਹਰੀ ਸਿੰਘ ਸੰਧੂ, ਭਾਗ ਸਿੰਘ ਅਣਖੀ, ਨਿਰਮਲ ਸਿੰਘ, ਰਵਿੰਦਰ ਕੌਰ ਆਦਿ ਸ਼ਾਮਲ ਦੱਸੇ ਜਾਂਦੇ ਹਨ।
ਉਧਰ ਪੁਲਿਸ ਕਮਿਸ਼ਨਰ ਅਨੁਸਾਰ ਪਰਿਵਾਰਕ ਮੈਂਬਰਾਂ ਦੀ ਹਾਜਰੀ ਵਿੱਚ ਪੁਲਿਸ ਵਲੋਂ ਬਣਾਏ ਗਏ ਡਾਕਟਰਾਂ ਦੇ ਬੋਰਡ ਵਲੋਂ ਇੰਦਰਪ੍ਰੀਤ ਸਿੰਘ ਚੱਢਾ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਵੀ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਮਿਲੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਜਾਂਚ ਉਪਰੰਤ ਹੀ ਕਾਰਵਾਈ ਕੀਤੀ ਜਾਵੇਗੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply