26 ਜਨਵਰੀ ਦੀਆਂ ਤਿਆਰੀਆਂ ਦਾ ਲਿਆ ਜਾਇਜਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਅੱਜ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਿਤਿਨ ਸਿੰਗਲਾ, ਵਿਕਾਸ ਹੀਰਾ (ਦੋਵੇਂ ਐਸ:ਡੀ:ਐਮ ਅੰਮਿ੍ਰਤਸਰ-1 ਅਤੇ 2), ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ (ਸਿ), ਲਖਬੀਰ ਸਿੰਘ ਏ.ਸੀ.ਪੀ, ਮੁਕੇਸ਼ ਕੁਮਾਰ ਜਿਲਾ ਮਾਲ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਸਮਗਾਮ ਮੌਕੇ ਸ੍ਰ ਸਾਧੂ ਸਿੰਘ ਧਰਮਸੋਤ, ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇ੍ਰਣੀਆਂ ਭਲਾਈ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਠੰਡ ਤੋਂ ਬਚਾਅ ਲਈ ਪਰੇਡ ਵਿੱਚ ਭਾਗ ਲੈਣ ਵਾਲੇ ਬੱਚੇ ਫੁੱਲ ਡਰੈਸਅੱਪ ਹੋਣ ਤਾਂ ਜੋ ਠੰਡ ਤੋਂ ਬਚਿਆ ਜਾ ਸਕੇ।ਸੰਘਾ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਬੈਂਡ, ਐਨ.ਸੀ.ਸੀ ਕੈਡਿਟ, ਗਿੱਧਾ, ਪੀ.ਟੀ.ਸ਼ੋਅ ਅਤੇ ਝਾਕੀਆਂ ਆਕਰਸ਼ਣ ਦਾ ਕੇਂਦਰ ਹੋਣਗੀਆਂ।
ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਵਾਰ ਦੀਆਂ ਝਾਕੀਆਂ ਵਿੱਚ ਬੇਟੀ ਬਚਾਓ-ਬੇਟੀ ਪੜਾਓ, ਨਸ਼ਿਆਂ ਅਤੇ ਬਿਮਾਰੀਆਂ ਤੋਂ ਬਚਾਓ, ਪਾਣੀ ਬਚਾਓ, ਟ੍ਰੈਫਿਕ ਨਿਯਮਾਂ ਦੀ ਪਾਲਣਾ, ਸ਼ਹਿਰ ਨੂੰ ਸਾਫ ਸੁਥਰਾ ਰੱਖੋ, ਪੌਦੇ ਲਗਾਓ ਨੂੰ ਲਾਜਮੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪਰੇਡ ਕਮਾਂਡਰ ਤੇਜਬੀਰ ਸਿੰਘ ਹੁੰਦਲ ਹੋਣਗੇ।ਉਨਾਂ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਜਰੂਰਤਮੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲਾਂ ਦੀ ਵੰਡ ਕੀਤੀ ਜਾਵੇਗੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media