ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਅੱਜ ਇਥੇ ਨਵੇਂ ਸਾਲ ਵਿਚ
ਯੂਨੀਵਰਸਿਟੀ ਦੀ ਚੜਦੀ ਕਲਾ ਲਈ ਮੇਂਟੀਨੈਂਸ ਬੂਥ ਵਿਖੇ ਸੁਖਮਣੀ ਸਾਹਿਬ ਦਾ ਪਾਠ ਅਤੇ ਕੀਰਤਨ ਦਾ ਆਯੋਜਨ ਕਰਵਾਇਆ ਗਿਆ।ਇਸ ਵਿਚ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵਧ ਚੜ ਕੇ ਹਿੱਸਾ ਲਿਆ।
ਵਾਈਸ ਚਾਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦੇ ਹੋਏ ਕਰਮਚਾਰੀਆਂ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਕੀਤੇ ਕਾਰਜ ਦੇ ਸਿਟੇ ਹਮੇਸ਼ਾਂ ਵਧੀਆ ਨਿਕਲਦੇ ਹਨ।ਇਸ ਮੌਕੇ ਇੰ. ਹਰਮਿੰਦਰ ਸਿੰਘ ਟਿੰਨਾ, ਇੰਚਾਰਜ, ਉਸਾਰੀ ਵਿਭਾਗ ਅਤੇ ਨਾਨ-ਟੀਚਿੰਂਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਨੇ ਹਾਜ਼ਰੀ ਭਰੀ।ਇਸ ਉਪਰੰਤ ਅਤੁੱਟ ਲੰਗਰ ਵੀ ਵਰਤਾਇਆ ਗਿਆ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media