Sunday, July 5, 2026

ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ `ਚ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਬਦਨੋਰ ਹੋਣਗੇ ਮੁੱਖ ਮਹਿਮਾਨ

ਪਠਾਨਕੋਟ, 4 ਜਨਵਰੀ – ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ PPN0401201807ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਜਿਸ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਬਦਨੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਦਾ ਨਿਰੀਖਣ ਕਰਨ ਤੋਂ ਬਾਅਦ ਸਟੇਡੀਅਮ ਵਿਖੇ ਹੀ ਵੱਖ ਵੱੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸਪੰਰਕ ਅਫਸਰ, ਜਸਵੰਤ ਸਿੰਘ ਢਿਲੋਂ ਆਰ.ਟੀ.ਓ, ਡਾ. ਤਰਸੇਮ ਸਿੰਘ, ਰਵਿੰਦਰ ਸ਼ਰਮਾ ਜ਼ਿਲਾ ਸਿੱਖਿਆ ਅਫ਼ਸਰ(ਸੈਕੰਡਰੀ), ਜਸਮੀਤ ਕੌਰ ਜ਼ਿਲਾ ਖੇਡ ਅਫਸਰ ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਨ ਵਿਭਾਗ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ’ਤੇ ਮੁੱਖ ਮਹਿਮਾਨ ਵੱਲੋਂ ਸਭ ਤੋਂ ਪਹਿਲਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਦਿੱਤੀ ਜਾਵੇਗੀ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ ਸ਼ੋਅ ਪੇਸ਼ ਕੀਤਾ ਜਾਵੇਗਾ।ਉਨਾਂ ਜਿਲਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਕੀਤੀਆਂ ਜਾਣ ਅਤੇ ਜਿਲਾ ਪਠਾਨਕੋਟ ਦੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰੋਗਰਾਮ ਵਿੱਚ ਭਾਗ ਲੈਣ ਦੇ ਲਈ ਉਤਸ਼ਾਹਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਅਗਲੀ ਮੀਟਿੰਗ 8 ਜਨਵਰੀ ਦਿਨ ਸੋਮਵਾਰ ਨੂੰ ਆਧੁਨਿਕ ਖੇਡ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਹੀ ਕੀਤੀ ਜਾਵੇਗੀ।ਉਨਾਂ ਇਸ ਮੋਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਤਿਆਰੀ ਕਰਨ।ਉਨਾਂ ਦੱਸਿਆ ਕਿ ਵੱਖ ਵੱਖ ਅਧਿਕਾਰੀਆਂ ’ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੋਕੇ ਤੇ ਉਨਾਂ ਸਟੇਡੀਅਮ ਦਾ ਨਿਰੀਖਣ ਕੀਤਾ ਅਤੇ ਆਧੁਨਿਕ ਖੇਡ ਸਟੇਡੀਅਮ ਦੇ ਰਹਿੰਦੇ ਬਾਕੀ ਕੰਮਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਲਈ ਲੋਕ ਨਿਰਮਾਨ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨਾਂ ਦੱਸਿਆ ਕਿ 26 ਜਨਵਰੀ ਦੇ ਸਮਾਰੋਹ ਲਈ ਆਮ ਲੋਕਾਂ ਦੇ ਲਈ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਜੀ.ਐਨ.ਡੀ.ਯੂ ਕਾਲਜ ਵਿਖੇ ਕੀਤੀ ਜਾਵੇਗੀ।ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply