Monday, August 10, 2026

ਅਕਾਲੀ ਦਲ ਨੇ ਕੌਮਾਂਤਰੀ ਕਰਾਟੇ ਖਿਡਾਰਨ ਦੀ ਖੁਦਕੁਸ਼ੀ ਲਈ ਮੰਤਰੀ ਤ੍ਰਿਪਤ ਬਾਜਵਾ ਨੂੰ ਦੱਸਿਆ ਜ਼ਿੰਮੇਵਾਰ

ਇਨਸਾਫ਼ ਲਈ ਪੀੜਤ ਪਰਿਵਾਰ ਨਾਲ ਹਰ ਪੱਧਰ ’ਤੇ ਲੜਾਈ ਲੜੇਗਾ ਅਕਾਲੀ ਦਲ – ਰਵੀ ਕਾਹਲੋਂ
PPN0501201802ਅੰਮਿ੍ਤਸਰ, 5 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਕੌਮਾਂਤਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਖੁਦਕੁਸ਼ੀ ਅਤੇ ਪਰਿਵਾਰ ਨਾਲ ਹੋਈ ਬੇਇਨਸਾਫ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਅਸਤੀਫ਼ਾ ਲੈਣ ਅਤੇ ਉਸ ਸਮੇਤ ਕਾਂਗਰਸ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਿਲਾ ਕੋਟਲਾ ਬਾਮਾ ਅਤੇ ਹੋਰਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ।
ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਆਗੂ ਵੀਰ ਸਿੰਘ ਲੋਪੋਕੇ, ਹਰਮੀਤ ਸਿੰਘ ਸੰਧੂ, ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ.ਆਰ (ਸਾਰੇ ਸਾਬਕਾ ਵਿਧਾਇਕ), ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਅੱਜ  ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਭੈਣ ਬਲਵੀਰ ਕੌਰ ਜੋ ਕਿ ਪੰਜਾਬ ਯੂਨੀਵਰਸਿਟੀ ’ਚ ਲਾਅ ਦੀ ਵਿਦਿਆਰਥਣ ਹੈ ਦੀ ਮੌਜੂਦਗੀ ਵਿੱਚ ਇਕ ਸੁਰ ’ਚ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ, ਜੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਦਾਇਤ ’ਤੇ ਇਨਸਾਫ਼ ਲਈ ਹਰ ਪੱਧਰ ’ਤੇ ਲੜਾਈ ਲੜੀ ਜਾਵੇਗੀ।
ਇਸ ਮੌਕੇ ਖੁਦਕੁਸ਼ੀ ਕਰ ਗਏ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਭੈਣ ਬਲਵੀਰ ਕੌਰ ਵਾਸੀ ਗੁਜਰਪੁਰਾ ਜ਼ਿਲ੍ਹਾ ਗੁਰਦਾਸਪੁਰ ਨੇ ਰੋਂਦੀ ਕੁਰਲਾਉਂਦੀ ਹੋਈ ਨੇ ਕਿਹਾ ਕਿ ਅਜੋਕੇ ਸਰਾਕਾਰੀ ਸਿਸਟਮ ਕਾਰਣ ਉਸ ਦੀ ਭੈਣ ਖੁਦਕੁਸ਼ੀ ਕਰਨ ਲਈ ਮਜਬੂਰ ਹੋਈ ਹੈ।ਇਸ ਮੌਕੇ ਅਜੈਬੀਰਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਗੁਜਰਪੁਰਾ, ਗੁਰਜੀਤ ਸਿੰਘ ਬਿਜਲੀਵਾਲ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply