ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਅਮਨ)- ‘ਬੇਟੀ ਬਚਾਓ, ਬੇਟੀ ਪੜਾਓ’ ਦਾ ਨਾਅਰਾ ਮਾਰਨ ਵਾਲੀ ਇੰਡੀਆ ਬੁੱਕ ਆਫ ਰਿਕਾਰਡ ਵਿਚ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੰਸਥਾ (ਰਜਿ) ਵਲੋਂ ਅੱਜ ਹੌਲੀ ਸਿਟੀ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18 ਦਾ ਖਿਤਾਬ ਜਿੱਤਣ ਵਾਲੀ ਡਾ. ਰਾਜਬੀਰ ਕੌਰ ਰੰਧਾਵਾ ਨੂੰ ਗੁਰੂ ਨਗਰੀ ਪੰਹੁਚਣ `ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ‘ਮਾਣ ਧੀਆਂ ਤੇ’ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਇੰਡੀਆ ਬੁੱਕ ਰਿਕਾਰਡ ਹੋਲਡਰ ਨੇ ਕਿਹਾ ਕਿ ਜਦ ਵੀ ਕੋਈ ਜ਼ਿਲੇ ਅਤੇ ਰਾਜ ਨਾਲ ਸੰਬੰਧਿਤ ਧੀਅ ਕੌਮੀ ਜਾਂ ਕੌਮਾਂਤਰੀ ਪੱਧਰ `ਤੇ ਖੇਡਾਂ, ਰਾਜਨੀਤੀ, ਵਿਦਿਆ ਜਾ ਕੋਈ ਹੋਰ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀ ਕਰਦੀ ਹੈ ਤਾਂ ਦਿਲ ਬਹੁਤ ਖੁਸ਼ ਹੰੁਦਾ ਹੈ।ਡਾ. ਰਾਜਬੀਰ ਕੌਰ ਰੰਧਾਵਾ ਨੇ ਸੰਸਥਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਹੀ ਸਮਾਜ ਦਾ ਹਿੱਸਾ ਹਨ ਅਤੇ ਖੁਦ ਵੀ ਇਕ ਧੀਅ ਹਨ।ਉਹ ਆਪਣੇ ਪਤੀ ਸਤਿੰਦਰਪਾਲ ਸਿੰਘ ਰੰਧਾਵਾ, ਪਿਤਾ ਗਿਆਨ ਸਿੰਘ, ਮਾਤਾ ਸੁਖਵਿੰਦਰ ਕੌਰ, ਸਹੁਰਾ ਮਖਤੂਲ ਸਿੰਘ, ਸੱਸ ਜਸਵਿੰਦਰ ਕੌਰ ਨੂੰ ਆਪਣੀ ਸਫਲਤਾ ਦਾ ਮਾਰਗਦਰਸ਼ਕ ਮੰਨਦੀ ਹੈ ।ਇਸ ਮੌਕੇ ਮਾਤਾ ਗੁਜਰੀ ਜੀ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਨਾਰੰਗ, ਗੋਬਿੰਦਪਾਲ ਸਿੰਘ, ਪਲਵਿੰਦਰ ਸਿੰਘ ਰਾਜਾ, ਕੋਚ ਰਜਿੰਦਰ ਕੁਮਾਰ ਆਦਿ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media