ਬਟਾਲਾ, 5 ਜਨਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਰਾਜ ਵਿਚ ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ `ਤੇ ਪੂਰਨ ਪਾਬੰਦੀ ਲਗਾਈ ਹੋਈ ਹੈ ਅਤੇ ਜੋ ਕੋਈ ਵੀ ਇਸ ਪਬੰਦੀਸ਼ੁਦਾ ਡੋਰ ਦੀ ਵਰਤੋਂ ਕਰੇਗਾ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਦਸਿਆ ਕਿ ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਚਾਈਨੀਜ਼ ਡੋਰ ਦਾ ਉਤਪਾਦਨ, ਵਿਕਰੀ, ਭੰਡਾਰਨ ਅਤੇ ਪੰਤਗ ਉਡਾਉਣ ਲਈ ਨਾਈਲੋਨ ਦੀ ਵਰਤੋਂ ਰਾਹੀਂ ਤਿਆਰ ਕੀਤੀ ਗਈ ਡੋਰ ਅਤੇ ਹੋਰ ਸਿਂਥੈਟਿਕ ਵਸਤਾਂ ਤੋਂ ਬਣੀ ਡੋਰ ਦੀ ਵਰਤੋਂ `ਤੇ ਪੂਰਨ ਪਾਬੰਦੀ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਤੰਗਬਾਜੀ ਲਈ ਵਰਤੇ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਧਾਗੇ ਨੂੰ ਤਿੱਖਾ ਬਣਾਉਣ ਲਈ ਕੱਚ ਜਾਂ ਕਿਸੇ ਧਾਤ ਦੀ ਵਰਤੋਂ ਉਤੇ ਵੀ ਪੂਰੇ ਰਾਜ ਵਿਚ ਪਾਬੰਦੀ ਲਗਾਈ ਗਈ ਹੈ।
ਐਸ.ਡੀ.ਐਮ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਨਾਈਲੋਨ ਅਤੇ ਸਿੰਥੈਟਿਕ ਧਾਗੇ ਕਾਰਨ ਇਨਸਾਨਾਂ, ਪਸ਼ੂ-ਪੰਛੀਆਂ ਅਤੇ ਧਰਤੀ ਦੇ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ, ਜਿਸ ਨੂੰ ਰੋਕਣ ਦੀ ਲੋੜ਼ ਹੈ।ਇਸ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਉਕਤ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਪਤੰਗਬਾਜੀ ਦੀ ਆਗਿਆ ਸਿਰਫ ਸੂਤੀ ਧਾਗੇ ਨਾਲ ਹੈ ਜਿਸ ਨੂੰ ਕਿਸੇ ਵੀ ਤਰੀਕੇ ਨਾਲ ਾਰਦਾਰ ਨਾ ਬਣਾਇਆ ਗਿਆ ਹੋਵੇ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media