Tuesday, August 11, 2026

ਗੁ. ਮੋਤੀ ਬਾਗ ਦਿੱਲੀ ਅਤੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ

DSGMC Logoਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਕਲ੍ਹ ਸ਼ਨੀਵਾਰ, 06, ਜਨਵਰੀ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 6.00 ਵਜੇ ਤੋਂ ਦੁਪਹਿਰ ਬਾਅਦ 1.00 ਵਜੇ ਤਕ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ.ਪ੍ਰ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਜ਼ੀਰ ਸਿੰਘ, ਭਾਈ ਗੁਰਮੇਲ ਸਿੰਘ ਅਤੇ ਭਾਈ ਪਰਸ਼ੂ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਭਾਈ ਕਵਲਜੀਤ ਸਿੰਘ ਕੁਲਬੀਰ ਸਿੰਘ ਲਾਂਡਰਾ (ਕਵੀਸ਼ਰ) ਸ਼ਹੀਦੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਜਿੰਦਰ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਸਿੱਖੀ ਵਿੱਚ ਸ਼ਹਾਦਤ ਦੀ ਮਹਤੱਤਾ ਅਤੇ ਸ਼ਹੀਦਾਂ ਦੇ ਜੀਵਨ ਅਤੇ ਸ਼ਹਾਦਤ ਦੇ ਸੰਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ।
ਜਾਰੀ ਇਸ ਬਿਆਨ ਅਨੁਸਾਰ ਇਸੇ ਦਿਨ 6 ਜਨਵਰੀ ਨੂੰ ਹੀ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਦੇ 29ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਸਤਵੰਤ ਸਿੰਘ ਦੀ ਸੁਪਤਨੀ ਬੀਬੀ ਸੁਰਿੰਦਰ ਕੌਰ ਦੀ 17ਵੀਂ ਬਰਸੀ ਦੇ ਮੌਕੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋ ਰਹੇ ਵਿਸੇਸ਼ ਸਮਾਗਮ ਵਿੱਚ ਸ਼ਾਮਲ ਹੋ. ਸ਼ਹੀਦਾਂ ਪ੍ਰਤੀ ਸ਼ਰਧਾਂਜਲੀ ਭੇਟ ਕਰਨ ਲਈ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਵਿਸ਼ੇਸ਼ ਰੂਪ ਵਿੱਚ ਪੁਜ ਰਹੇ ਹਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply