ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਹੋਰਡਿੰਗ ਬੋਰਡਾਂ ਅਤੇ ਇਸ਼ਤਿਹਾਰਾਂ ਵਿਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਵਿਅਕਤੀਗਤ ਤਸਵੀਰਾਂ ਪ੍ਰਕਾਸ਼ਿਤ ਨਾ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੰਗਤਾਂ ਵੱਲੋਂ ਅਕਸਰ ਸ਼ਿਕਾਇਤਾਂ ਮਿਲ ਰਹੀਆਂ ਹਨ, ਇਸ ਲਈ ਅਜਿਹਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ 20 ਜੁਲਾਈ 2009 ਅਤੇ 14 ਦਸੰਬਰ 2012 ਨੂੰ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਦੌਰਾਨ ਵੀ ਆਦੇਸ਼ ਕੀਤਾ ਜਾ ਚੁੱਕਾ ਹੈ।ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਅਤੇ ਹੋਰਡਿੰਗਾਂ ਬੋਰਡਾਂ ਅਤੇ ਇਸ਼ਤਿਹਾਰਾਂ ਆਦਿ ਵਿਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਨਾਲ ਵਿਅਕਤੀ ਵਿਸ਼ੇਸ਼ ਦੀਆਂ ਤਸਵੀਰਾਂ ਨਾ ਛਾਪੀਆਂ ਜਾਣ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media