Saturday, March 14, 2026

ਪ੍ਰਧਾਨ ਲੌਂਗੋਵਾਲ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ

ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀਆਂ ਵਿਚਾਰਾਂ

PPN0601201812ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਣ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖਤ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਜਿਸ ਵਿਚ ਦਸਤਾਰ, ਚੋਲਾ, ਕਮਰਕੱਸਾ, ਸਿਰੋਪਾਓ ਅਤੇ ਸ੍ਰੀ ਸਾਹਿਬ ਸ਼ਾਮਲ ਹੈ, ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵਲੋਂ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਨੇ ਦਿੱਤਾ।ਭਾਈ ਲੌਂਗੋਵਾਲ ਦੇ ਨਾਲ ਤਖਤ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੂੰ ਵੀ ਸਨਮਾਨ ਦਿੱਤਾ ਗਿਆ।
ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸੇਵਾ ਪ੍ਰਾਪਤ ਹੋਣ ’ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।ਡਾ. ਰੂਪ ਸਿੰਘ ਅਨੁਸਾਰ ਸਿੰਘ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਥਕ ਮਸਲਿਆਂ ਦੇ ਸਰਲੀਕਰਨ ਲਈ ਗੱਲਬਾਤ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਬਾਵਾ ਗੁਰਿੰਦਰ ਸਿੰਘ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਰਾਮ ਸਿੰਘ, ਇਕਬਾਲ ਸਿੰਘ ਮੁੰਬਈ (ਫੁੱਲਾਂ ਦੀ ਸੇਵਾ ਵਾਲੇ), ਸਤਨਾਮ ਸਿੰਘ ਸਲੂਜਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ …

Leave a Reply