ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ, ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ,
ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਾ. ਤੇਜਵਿੰਦਰ ਸਿੰਘ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਨੇ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣ ਕੇ ਇਸ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media