ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਏ ਜਾ ਰਹੇ 26 ਜਨਵਰੀ ਸਮਾਰੋਹ ਨੂੰ ਲੈ ਕੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸਪੰਰਕ ਅਫਸਰ, ਜਸਵੰਤ ਸਿੰਘ ਢਿਲੋਂ ਆਰ.ਟੀ.ਓ, ਰਵਿੰਦਰ ਸ਼ਰਮਾ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ), ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ, ਸੁਰਿੰਦਰ ਕੁਮਾਰ ਸਹਾਇਕ ਕਮਿਸ਼ਨਰ ਐਸ.ਸੀ ਕਾਰਪੋਰੇਸ਼ਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ। ਇਸ ਮੋਕੇ ਤੇ ਉਨਾਂ ਨੇ ਸਟੇਡੀਅਮ ਵਿਖੇ ਸਮਾਰੋਹ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੋਕੇ ਤੇ ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਂਣ ਦੇ ਲਈ ਸਟੇਡੀਅਮ ਵਿਖੇ ਅਲੱਗ ਸਟੇਜ ਦਾ ਨਿਰਮਾਣ ਕਰਵਾਇਆ ਜਾਵੇ।ਉਨਾਂ ਐਸ.ਐਸ.ਪੀ ਪਠਾਨਕੋਟ ਦੇ ਨਾਲ ਸਮਾਗਮ ਨੂੰ ਲੈ ਕੇ ਸੁਰੱਖਿਆ ਵਿਵਸਥਾ ਦੀਆਂ ਤਿਆਰੀਆਂ ਦਾ ਵੀ ਜਾਇਜਾ ਲਿਆ। ਉਨਾਂ ਨੇ ਦੱਸਿਆ ਕਿ ਮੁੱਖ ਮਹਿਮਾਨ ਜੀ ਦੇ ਸਵਾਗਤ ਦੇ ਲਈ ਪਠਾਨਕੋਟ ਵਿੱਚ ਵੱਖ ਵੱਖ 14 ਸਵਾਗਤੀ ਗੇਟ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਟੇਡੀਅਮ ਵਿਖੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਬੈਠਣ ਦੀ ਵੀ ਪੂਰਨ ਵਿਵਸਥਾਂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਕਰੀਬ 1700 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨਾਂ ਜਿਲਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਕੀਤੀਆਂ ਸੁਰੂ ਕੀਤੀਆਂ ਜਾਣ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲ 22 ਅਤੇ 23 ਜਨਵਰੀ ਨੂੰ ਸਟੇਡੀਅਮ ਵਿਖੇ ਕੀਤੀ ਜਾਵੇਗੀ ਅਤੇ ਫੁੱਲ ਡ੍ਰੈਸ ਰਿਹਸਲ 24 ਜਨਵਰੀ ਨੂੰ ਕੀਤੀ ਜਾਵੇਗੀੇ।ਇਸ ਮੋਕੇ ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਤਿਆਰੀ ਕਰਨ।ਉਨਾਂ ਦੱਸਿਆ ਕਿ ਵੱਖ-ਵੱਖ ਅਧਿਕਾਰੀਆਂ ’ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …