ਸਮਰਾਲਾ, 8 ਜਨਵਰੀ (ਪੰਜਾਬ ਪੋਸਟ- ਕੰਗ)- ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ, ਬੌਂਦਲ ਰੋਡ ਸਮਰਾਲਾ ਵਿਖੇ ਪ੍ਰਵਾਸੀ ਭਾਰਤੀ ਰਣਧੀਰ ਸਿੰਘ (ਮਿੰਟੂ
ਗਰੀਸ) ਅਤੇ ਉਸ ਦੇ ਭਰਾ ਜਤਿੰਦਰ ਸਿੰਘ ਲੱਕੀ ਸਮਰਾਲਾ ਨੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਪ੍ਰੇਰਣਾ ਸਦਕਾ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੀਆਂ ਵਰਦੀਆਂ ਜਿਨਾਂ ਵਿੱਚ ਗਰਮ ਕੋਟੀਆਂ, ਪੈਂਟ, ਸ਼ਰਟ, ਬੂਟ, ਜੁਬਾਰਾਂ, ਟੋਪੀਆਂ ਦਿੱਤੀਆਂ ਗਈਆਂ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਮੈਡਮ ਸੁਮਨ, ਹਰਪਿੰਦਰ ਕੌਰ ਅਤੇ ਸਮੁੱਚਾ ਸਟਾਫ ਹਾਜਰ ਸੀ।ਸਮੂਹ ਸਟਾਫ ਮੈਂਬਰਾਂ ਵੱਲੋਂ ਦਾਨੀ ਸੱਜਣਾ ਦਾ ਧੰਨਵਾਦ ਕੀਤਾ ਗਿਆ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media