ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਮਹਾਰਾਸ਼ਟਰ ਦੇ ਭੀਮਾ-ਕੋਰੇਗਾਓਂ ਵਿਖੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤਾਂ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਤਿਹਾਸ ‘ਚ ਦਰਜ 200 ਸਾਲ ਪੁਰਾਣੀ ਘਟਨਾ ਸੰਬੰਧੀ ਭੀਮ-ਕੋਰੇਗਾਓਂ ਜੰਗੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤ ਸਮਾਜ ਦੇ ਲੋਕਾਂ `ਤੇ ਹਮਲਾ ਕਰਨਾ ਇਕ ਸਰਮਨਾਕ ਘਟਨਾ ਹੈ।ਇਸ ਘਟਨਾ ਦੌਰਾਨ ਜਿਥੇ ਇੱਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ ਹੋਰ ਵੀ ਨੁਕਸਾਨ ਹੋਇਆ ਹੈ।ਉਨਾਂ ਕੇਂਦਰ ਸਰਕਾਰ ਤੋਂ ਇਸ ਹਿੰਸਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਦਖ਼ਲ ਦੇਣ ਦੀ ਮੰਗ ਵੀ ਕੀਤੀ।ਪ੍ਰਧਾਨ ਵਿੱਕੀ ਪਰੋਚਾ ਨੇ ਕਿਹਾ ਕਿ ਜੇਕਰ ਹਿੰਸਾ ਫੈਲਾਉਣ ਵਾਲਿਆਂ ਨੂੰ ਜਲਦੀ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਵਾਲਮੀਕਿ ਸਮਾਜ ਪੂਰੇ ਦੇਸ਼ ‘ਚ ਸੰਘਰਸ਼ ਵਿੱਢੇਗਾ। ਇਸ ਮੌਕੇ ਐੱਮ.ਸੀ ਅਜੇ ਪਰੋਚਾ, ਤਰਸੇਮ ਲਾਲ, ਧਰਮਵੀਰ ਸਿੰਘ, ਸੁਮੇਰ ਚੰਦ, ਰੋਹਿਤ ਵਾਲੀਆ, ਗੋਲਾ ਸਿੰਘ, ਮਦਨ ਲਾਲ, ਲਾਲ ਚੰਦ, ਸ਼ਾਮ ਲਾਲ ਅਤੇ ਵਿਜੇ ਕੁਮਾਰ ਆਦਿ ਮੰਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …