Tuesday, September 29, 2026

29ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ – ਏ.ਡੀ.ਸੀ.ਪੀ ਟ੍ਰੈਫਿਕ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਐਸ.ਐਸ ਸ੍ਰੀਵਾਸਤਵ ਕਮਿਸ਼ਨਰ ਪੁਲਿਸ ਦੇ ਨਿਰਦੇਸ਼ਾਂ ਅਤੇ ਸ੍ਰੀਮਤੀ ਜਸਵੰਤ ਕੌਰ ਰਿਆੜ traffic-rulesਏ.ਡੀ.ਸੀ.ਪੀ ਟੈ੍ਰਫਿਕ, ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟੈ੍ਰਫਿਕ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ 29ਵਾਂ ਕੌਮੀ ਸੜਕ ਸੁਰੱਖਿਆ ਸਪਤਾਹ 11 ਜਨਵਰੀ ਤੋਂ 17 ਜਨਵਰੀ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਪੂਰੇ ਹਫ਼ਤੇ ਦੌਰਾਨ ਟ੍ਰੈਫਿਕ ਜਾਗਰੂਕਤਾ ਅਤੇ ਚਾਈਨਾ ਡੋਰ ਦੀ ਦੁਰਵਰਤੋਂ ਸਬੰਧੀ ਰੋਡ ਸ਼ੋਅ ਕੀਤੇ ਜਾਣਗੇ।
ਓੇ.ਡੀ.ਸੀ.ਪੀ ਟ੍ਰੈਫਿਕ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਟ੍ਰੈਫਿਕ ਜਾਗਰੂਕਤਾ ਅਤੇ ਇਸ ਸਬੰਧੀ ਬੈਨਰ ਵੀ ਲਗਾਏ ਜਾਣਗੇ।ਉਨਾਂ ਅੱਗੇ ਦੱਸਿਆ ਕਿ ਵਹੀਕਲਾਂ ਦਾ ਫ੍ਰੀ ਚੈਕਅਪ ਕੈਂਪ ਦੇ ਨਾਲ-ਨਾਲ ਵਾਹਣ  ਚਾਲਕਾਂ ਦੀਆਂ ਦੀ ਅੱਖਾਂ ਦਾ ਫ੍ਰੀ ਚੈਕਅਪ ਵੀ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦਾ ਪਾਲਣਾ ਕਰਨ ਵਾਲੇ ਚਾਲਕਾਂ ਨੂੰ ਗੁਲਾਬ ਦੇ ਫੁੱਲ ਭੇਂਟ ਕੀਤੇ ਜਾਣਗੇ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾਣਗੇ। ਇਸ ਸੜਕ ਸੁਰੱਖਿਆ ਦਾ ਮੰਤਵ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨਾ ਹੈ ਅਤੇ ਵੱਧ ਰਹੇ ਐਕਸੀਡੈਂਟਾਂ ਨੂੰ ਰੋਕਣਾ ਹੈ। ਉਨਾਂ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply