ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਨਗਰ ਕੌਸਲ ਮਜੀਠਾ ਵੱਲੋਂ ਸਵੱਛ ਭਾਰਤ
ਮੁਹਿੰਮ ਦੇ ਅਧੀਨ ਕਾਰਜ ਸਾਧਕ ਅਫਸਰ ਜਗਤਾਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਵੱਛਤਾ ਕਮੇਟੀ ਬਣਾ ਕੇ ਬੱਚਿਆਂ ਨੂੰ ਸਵੱਛ ਭਾਰਤ ਮਿਸ਼ਨ ਸੰਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।ਮੈਡਮ ਰੁਪਿੰਦਰ ਕੌਰ ਅਤੇ ਬਲਵਿੰਦਰ ਸਿੰਘ ਭੱਟੀ ਨੇੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਅਤੇ ਸਟਾਫ ਨਾਲ ਸਵੱਛ ਭਾਰਤ ਮਿਸ਼ਨ ਬਾਰੇ ਦੱਸਿਆ ਅਤੇ ਸਕੂਲ ਸਟਾਫ ਨੂੰ ਸਵੱਛਤਾ ਐਪ ਡਾਊਨਲੋਡ ਕਰਵਾਇਆ ਗਿਆ।ਬਲਜਿੰਦਰ ਕੌਰ ਨੂੰ ਸਵੱਛਤਾ ਕਮੇਟੀ ਦਾ ਪ੍ਰਧਾਨ ਬਣਾ ਕੇ ਕਮੇਟੀ ਦਾ ਗਠਨ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media