ਅੰਮਿ੍ਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਿਖੇ ਅੱਜ ਪ੍ਰੋਫੈਸਰ ਦਵਿੰਦਰ ਕੌਰ ਨੇ ਵਿਭਾਗ ਦੇ
ਦਸਵੇਂ ਮੁਖੀ ਵਜੋਂ ਅਹੁੱਦਾ ਸੰਭਾਲ ਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਭਾਗ ਦੇ ਸਮੁੱਚੇ ਸਟਾਫ਼ ਅਤੇ ਕਾਲਜ ਦੇ ਸੀਨੀਅਰ ਅਧਿਆਪਕਾਂ ਦੀ ਹਾਜ਼ਰੀ ’ਚ ਡਾ. ਦਵਿੰਦਰ ਕੌਰ ਨੂੰ ਮੁਖੀ ਦੀ ਕੁਰਸੀ ’ਤੇ ਬਿਠਾਇਆ।ਵਿਭਾਗ ਦੀ ਜ਼ਿੰਮੇਵਾਰੀ ਸੌਂਪਦਿਆਂ ਪਿ੍ਰੰਸੀਪਲ ਨੇ ਵਿਭਾਗ ਦੀ ਬੇਹਤਰੀ ਲਈ ਉਨਾਂ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਡਾ. ਦਵਿੰਦਰ ਕੌਰ ਨੇ ਕਿਹਾ ਕਿ ਉਹ ਵਿਭਾਗ ਦੇ ਸਮੱਚੇ ਸਟਾਫ਼ ਨੂੰ ਨਾਲ ਲੈ ਕੇ ਵਿਭਾਗ ਦੇ ਸ਼ਾਨਾਮੱਤੇ ਇਤਿਹਾਸ ਨੂੰ ਹੋਰ ਬੇਹਤਰ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।
ਜਿਕਰਯੋਗ ਹੈ ਕਿ ਡਾ. ਦਵਿੰਦਰ ਕੌਰ ਦਾ ਪਰਿਵਾਰਕ ਪਿਛੋਕੜ ਵਿੱਦਿਅਕ ਅਤੇ ਸਾਹਿਤਕ ਖੇਤਰ ਨਾਲ ਜੁੜਿਆ ਹੋਇਆ ਹੈ ਉਨਾਂ ਦੇ ਪਿਤਾ ਡਾ. ਕਰਨੈਲ ਸਿੰਘ ਨੇ ਅੰਗਰੇਜ਼ੀ ਵਿਸ਼ੇ ’ਚ ਲਖਨਊ ਯੂਨੀਵਰਸਿਟੀ ਤੋਂ ਡੀ. ਲਿੱਟ ਦੀ ਡਿਗਰੀ ਪ੍ਰਾਪਤ ਕੀਤੀ ਸੀ ਤੇ ਉਹ ਏਸੇ ਕਾਲਜ ਦੇ ਅੰਗਰੇਜ਼ੀ ਵਿਭਾਗ ’ਚੋਂ 1993 ’ਚ ਮੁਖੀ ਵਜੋਂ ਰਿਟਾਇਰ ਹੋਏ ਸਨ।ਡਾ. ਦਵਿੰਦਰ ਕੌਰ ਨੇ ਵੀ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਪ੍ਰੋਫੈਸਰ ਰਵਿੰਦਰ ਸਿੰਘ ਰਵੀ ਦੀ ਨਿਗਰਾਨੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਅਤਰ ਸਿੰਘ ਸਾਹਿਤ ਚਿੰਤਨ : ਇੱ ਮੁਲਾਂਕਣ’ ਵਿਸ਼ੇ ’ਤੇ 1990 ’ਚ ਪੀ.ਐਚ.ਡੀ ਦੀ ਡਿਗਰੀ ਪ੍ਰਾਪਤ ਕੀਤੀ ਹੈ ਤੇ ਉਹ 1990 ਤੋਂ ਹੀ ਇਸ ਵਿਭਾਗ ’ਚ ਬਤੌਰ ਪ੍ਰਾਧਿਆਪਕ ਸੇਵਾ ਨਿਭਾਅ ਰਹੇ ਹਨ। ਵਿਸ਼ੇਸ਼ ਗੱਲ ਇਹ ਹੈ ਕਿ 1949 ’ਚ ਪ੍ਰਿੰਸੀਪਲ ਸੰਤ ਸਿੰਘ ਸੇਖੋਂ ਦੁਆਰਾ ਸਥਾਪਿਤ ਇਸ ਵਿਭਾਗ ’ਚ ਡਾ. ਦਵਿੰਦਰ ਕੌਰ ਨੇ ਪਹਿਲੀ ਔਰਤ ਮੁਖੀ ਵਜੋਂ ਕਾਰਜਭਾਗ ਸੰਭਾਲਿਆ ਹੈ।
ਇਸ ਮੌਕੇ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਮੀਨ ਬੇਦੀ, ਪ੍ਰੋ. ਜੇ. ਐਸ ਅਰੋੜਾ, ਜਗਵਿੰਦਰ ਕੌਰ ਘੁੰਮਣ, ਪ੍ਰੋ. ਜਸਜੀਤ ਕੌਰ ਰੰਧਾਵਾ, ਪ੍ਰੋ. ਮਨੋਹਰ ਸਿੰਘ ਬੱਤਰਾ, ਪ੍ਰੋ. ਮਨਬੀਰ ਸਿੰਘ ਅਤੇ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਆਤਮ ਸਿੰਘ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਪ੍ਰੋ. ਦਵਿੰਦਰਪਾਲ ਕੌਰ, ਡਾ. ਹੀਰਾ ਸਿੰਘ, ਡਾ. ਕੁਲਦੀਪ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਗੁਰਿੰਦਰ ਕੌਰ, ਡਾ. ਜਸਬੀਰ ਸਿੰਘ, ਡਾ. ਅਮਨਦੀਪ ਕੌਰ, ਡਾ. ਪਲਵਿੰਦਰ ਕੌਰ, ਡਾ. ਜਸਵੀਰ ਕੌਰ, ਡਾ. ਰਾਜਬੀਰ ਕੌਰ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਡਾ. ਗੁਰਵਿੰਦਰ ਕੌਰ ਪ੍ਰੋ. ਜਤਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਵੱਡੀ ਗਿਣਤੀ ’ਚ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media